ਅਨੁਪਮ ਖੇਰ ਨਾਲ ਬਿਨਾ ਮਾਸਕ ਫੋਟੋ ਖਿੱਚਵਾਈ, ਡੀਜੀਪੀ ਖ਼ਿਲਾਫ਼ ਸ਼ਿਕਾਇਤ ਦਰਜ

  0
  52

  ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

  ਮਾਸਕ ਨਾ ਲਗਾਉਣ ਉਤੇ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਦੀ ਸ਼ਿਕਾਇਤ ਹਿਮਾਚਲ ਹਾਈ ਕੋਰਟ ਦੇ ਨਾਲ-ਨਾਲ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੂੰ ਭੇਜੀ ਗਈ ਹੈ। ਇਹ ਸ਼ਿਕਾਇਤ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਦੇ ਰਹਿਣ ਵਾਲੇ ਅਸ਼ਵਨੀ ਸੈਣੀ ਦੁਆਰਾ ਈਮੇਲ ਰਾਹੀਂ ਭੇਜੀ ਗਈ ਹੈ।

  ਇਹ ਸ਼ਿਕਾਇਤ ਅਭਿਨੇਤਾ ਅਨੁਪਮ ਖੇਰ ਨਾਲ 17 ਜੂਨ ਨੂੰ ਪੁਲਿਸ ਹੈਡਕੁਆਟਰ ਵਿਖੇ ਲਈ ਗਈ ਤਸਵੀਰ ਦੇ ਅਧਾਰ ‘ਤੇ ਕੀਤੀ ਗਈ ਹੈ। ਦੱਸ ਦਈਏ ਕਿ ਫ਼ਿਲਮ ਅਭਿਨੇਤਾ ਅਨੁਪਮ ਖੇਰ ਹਿਮਾਚਲ ਪੁਲਿਸ ਦੇ ਮੁੱਖ ਦਫ਼ਤਰ ਗਏ ਹੋਏ ਸਨ ਅਤੇ ਇਥੇ ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਹਿਮਾਚਲ ਪੁਲਿਸ ਦੇ ਫੇਸਬੁੱਕ ਪੇਜ ‘ਤੇ ਇਕ ਗਰੁੱਪ ਫੋਟੋ ਸਾਂਝੀ ਕੀਤੀ ਗਈ, ਜਿਸ ਵਿਚ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸੇ ਨੇ ਮਾਸਕ ਨਹੀਂ ਪਾਇਆ ਹੋਇਆ ਹੈ ਅਤੇ ਸਮਾਜਕ ਦੂਰੀਆਂ ਦੀ ਪਾਲਣਾ ਨਹੀਂ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਇਹ ਸ਼ਿਕਾਇਤ ਕੀਤੀ ਗਈ ਹੈ।ਸ਼ਿਕਾਇਤਕਰਤਾ ਅਸ਼ਵਨੀ ਸੈਣੀ ਨੇ ਹਿਮਾਚਲ ਪੁਲਿਸ ਦੇ ਕੰਟਰੋਲ ਰੂਮ ਦੇ ਨੰਬਰ ਉੱਤੇ ਵੀ ਡੀਜੀਪੀ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਸ ਵਿਚ ਕੰਟਰੋਲ ਰੂਮ ਵੱਲੋਂ ਸ਼ਿਕਾਇਤ ਦਰਜ ਕੀਤੇ ਜਾਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਅਗਲੀ ਕਾਰਵਾਈ ਲਈ ਸ਼ਿਕਾਇਤ ਥਾਣਾ ਸਦਰ ਨੂੰ ਭੇਜ ਦਿੱਤੀ ਗਈ ਹੈ। ਉਸੇ ਸਮੇਂ, ਜਿਉਂ ਹੀ ਇਹ ਸ਼ਿਕਾਇਤ ਜ਼ਿਲ੍ਹਾ ਪੁਲਿਸ ਨੂੰ ਮਿਲੀ ਤਾਂ ਅਧਿਕਾਰੀਆਂ ਦੇ ਹੱਥ ਪੈਰ ਫੁੱਲ ਗਏ।

  LEAVE A REPLY

  Please enter your comment!
  Please enter your name here