ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਮਾਹਿਲਪੁਰ ਵਿਖੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਲੋਂ ਸ਼ਾਨਦਾਰ ਸਵਾਗਤ

  0
  157

  ਮਾਹਿਲਪੁਰ (ਸੇਖ਼ੋ) – ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਨਿਕਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਅੱਜ ਮਾਹਿਲਪੁਰ ਵਿਖੇ ਪੁੱਜਣ ‘ਤੇ ਇਲਾਕੇ ਦੀਆਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਅਤੇ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕੌਂਸਲ ਦੇ ਅਹੁਦੇਦਾਰਾਂ, ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਸ਼ਰਧਾ ਭਾਵ ਨਾਲ ਹਾਜ਼ਰੀ ਭਰੀ ਅਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਪੰਜ ਪਿਆਰਿਆਂ ਦੀ ਅਗਵਾਈ ਵਾਲੇ ਇਸ ਨਗਰ ਕੀਰਤਨ ਮੌਕੇ ਸੁੰਦਰ ਵਾਹਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ  ਸੁਸ਼ੋਭਿਤ ਕੀਤੇ ਗਏ ਸਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਯਾਦਗਾਰੀ ਚਿੰਨ• ਇਕ ਵੱਖਰੇ ਵਾਹਨ ਵਿਚ ਸਜਾਏ ਗਏ ਸਨ। ਮਾਹਿਲਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੱਗੇ  ਕੌਂਸਲ ਦੇ ਅਹੁਦੇਦਾਰਾਂ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਸ੍ਰੀ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਇਸ ਨਗਰ ਕੀਰਤਨ ਦਾ ਜਲੌਅ ਵੱਖਰਾ ਹੈ ਜਿੱਥੇ ਹਾਜ਼ਰੀ ਭਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕੀਤੀਆਂ ਉਦਾਸੀਆਂ ਦੀ ਯਾਦ ਤਾਜ਼ਾ ਹੁੰਦੀ ਜਾ ਰਹੀ ਹੈ। ਇਸ ਮੌਕੇ ਸਿੱਖ ਵਿਦਿਅਕ ਕੌਂਸਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ,ਮੈਨੇਜਰ ਇੰਦਰਜੀਤ ਸਿੰਘ ਭਾਰਟਾ,ਮੈਂਬਰ ਸ਼੍ਰੋਮਣੀ ਕਮੇਟੀ ਸੰਤ ਚਰਨਜੀਤ ਸਿੰਘ ਜੱਸੋਵਾਲ,ਅਕਾਲੀ ਦਲ ਦੇ ਸਰਕਲ ਪ੍ਰਧਾਨ ਦਇਆ ਸਿੰਘ ਮੇਘੋਵਾਲ, ਪ੍ਰਿੰਸੀਪਲ ਪਰਵਿੰਦਰ ਸਿੰਘ , ਪ੍ਰੋ ਜਸਵਿੰਦਰ ਸਿੰਘ, ਸੁਪਰਡੈਂਟ ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ,ਪ੍ਰੋ ਰਾਜ ਕੁਮਾਰ, ਪ੍ਰੋ ਰਾਕੇਸ਼ ਕੁਮਾਰ ਆਦਿ ਸਮੇਤ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।ਜਿਕਰਯੋਗ ਹੈ ਕਿ ਨਗਰ ਕੀਰਤਨ  ਦੇ ਸਵਾਗਤ ਲਈ ਇਲਾਕੇ ਦੀਆਂ ਸੰਗਤਾਂ ਤੜਕਸਾਰ ਤੋਂ ਹੀ ਮਾਹਿਲਪੁਰ ਵਿਖੇ ਇਕੱਤਰ ਹੋ ਚੁੱਕੀਆਂ ਸਨ। ਇਲਾਕੇ ਦੀਆਂ ਸੰਗਤਾਂ ਵਿਚ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ  ਅਤੇ ਨਗਰ ਕੀਰਤਨ ਦੇ ਦਰਸ਼ਨਾਂ ਲਈ  ਸ਼ਰਧਾ ਦਾ ਸਮੁੰਦਰ ਠਾਠਾਂ ਮਾਰ ਰਿਹਾ ਸੀ। ਮਾਹਿਲਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਜਾਣ ਲਈ ਨਗਰ ਕੀਰਤਨ ਜੇਜੋਂ ਦੋਆਬਾ ਵੱਲ ਰਵਾਨਾ ਹੋਇਆ ਅਤੇ ਰਸਤੇ ਵਿਚ ਆਲੇ ਦੁਆਲੇ ਦੇ ਪਿੰਡਾਂ ਦੇ ਲੋਕੀਂ ਸੜਕ ਦੇ ਦੋਹੀਂ ਪਾਸੀਂ ਖੜ•ੇ ਫੁੱਲਾਂ ਦੀ ਵਰਖਾ ਕਰ ਰਹੇ ਸਨ।
  ਕੈਪਸ਼ਨ- ਨਨਕਾਣਾ ਸਾਹਿਬ ਤੋਂ ਆਨੰਦਪੁਰ ਸਾਹਿਬ ਜਾਣ ਲਈ ਨਿਕਲੇ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਮਾਹਿਲਪੁਰ ਪੁੱਜਣ ‘ਤੇ ਸਵਾਗਤ ਕਰਦੇ ਹੋਏ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ , ਸੰਤ ਚਰਨਜੀਤ ਸਿੰਘ ਜੱਸੋਵਾਲ ਅਤੇ ਇਲਾਕੇ ਦੀ ਹੋਰ ਸੰਗਤ।

  LEAVE A REPLY

  Please enter your comment!
  Please enter your name here