ਅੰਮ੍ਰਿਤਸਰ ‘ਚ ਲੱਗੇ ਨਵਜੋਤ ਸਿੰਘ ਸਿੱਧੂ ਦੀ ‘ਗੁੰਮਸ਼ੁਦਗੀ’ ਦੇ ਪੋਸਟਰ

  0
  57

  ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

  ਕਾਂਗਰਸ ਪਾਰਟੀ ‘ਚ ਵੱਖਰੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਹੁਣ ਉਨ੍ਹਾਂ ਦੇ ਵਿਧਾਨ ਸਭਾ ਹਲਕੇ ‘ਚ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਧੂ ਦੇ ਵਿਧਾਨ ਸਭਾ ਹਲਕੇ ‘ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਇਸੇ ਹਲਕੇ ‘ਚ ਪੋਸਟਰ ਲਗਾਏ ਗਏ ਹਨ, ਜਿਸ ‘ਤੇ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ ਹੈ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਦੱਸਣਾ ਜ਼ਰੂਰੀ ਹੈ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ ‘ਚ ਬਹੁਤ ਘੱਟ ਆਏ ਹਨ।

  ਅਸਲ ਵਿਚ ਜੌੜਾ ਫਾਟਕ ਨੇੜੇ ਸਥਿਤ ਰਸੂਲਪੁਰ ਕਲਰ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਇਹ ਪੋਸਟਰ ਲਗਾਏ ਹਨ। ਉਨ੍ਹਾਂ ਦੇ ਅਨੁਸਾਰ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ ‘ਚ ਨਹੀਂ ਆਉਂਦੇ। ਲੋਕ ਉਨ੍ਹਾਂ ਨੂੰ ਲੱਭ ਰਹੇ ਹਨ। ਰਸੂਲਪੁਰ ਕਲਰ ਉਹ ਖੇਤਰ ਹੈ ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਇਸ ਹਲਕੇ ਨਾਲ ਸੰਬੰਧਤ ਲੋਕ ਹੀ ਰੇਲ ਹਾਦਸੇ ‘ਚ ਮਾਰੇ ਗਏ ਸਨ। ਉਨ੍ਹਾਂ ਦੇ ਬੱਚਿਆਂ ਨੂੰ ਆਸਰਾ ਦੇਣ ਦਾ ਸਿੱਧੂ ਨੇ ਵਾਅਦਾ ਕੀਤਾ ਸੀ। ਅਫਸੋਸਨਾਕ ਪੱਖ ਇਹ ਹੈ ਕਿ ਸਿੱਧੂ ਨੇ ਇਨ੍ਹਾਂ ਪਰਿਰਵਾਰਾਂ ਦੀ ਕਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਰੀਬ 300 ਪੋਸਟਰ ਲਗਾਏ ਹਨ।

  LEAVE A REPLY

  Please enter your comment!
  Please enter your name here