ਆਮ ਆਦਮੀ ਪਾਰਟੀ ਦੇਸ਼ ਦੇ ਆਮ ਲੋਕਾਂ ਦੀ ਪਾਰਟੀ ਹੈ ਨਾ ਕਿ ਧਨਾਢਾਂ ਦੀ: ਮੀਤ ਹੇਅਰ

    0
    136

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਾਰਟੀ ਵਿੱਚ ਸਾਮਲ ਹੋ ਗਏ। ਅੱਜ ਆਪ ਦੇ ਮੁੱਖ ਦਫਤਰ ਚੰਡੀਗੜ ਵਿਖੇ ਪੰਜਾਬ ਵਿਧਾਨ ’ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ਇਨਾਂ ਆਗੂਆਂ ਦਾ ਪਾਰਟੀ ’ਚ ਸਵਾਗਤ ਕੀਤਾ।

    ਸਰਬਜੀਤ ਕੌਰ ਮਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸਣ ਉਪਲੱਬਧ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ ਦੇ ਆਮ ਲੋਕਾਂ ਦੀ ਪਾਰਟੀ ਹੈ, ਨਾ ਕਿ ਧਨਾਡਾਂ ਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਆਮ ਲੋਕਾਂ ਲਈ ਹੀ ਨੀਤੀਆਂ ਬਣਾਉਂਦੀ ਹੈ। ਇਸ ਲਈ ਪੰਜਾਬ ਦੇ ਆਮ ਲੋਕ ਪਾਰਟੀ ਨਾ ਜੁੜ ਰਹੇ ਹਨ ਅਤੇ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫਲਾ ਵੱਧਦਾ ਹੀ ਜਾ ਰਿਹਾ ਹੈ।

    ਸਰਬਜੀਤ ਕੌਰ ਮਣੂੰਕੇ ਨੇ ਦੱਸਿਆ ਕਿ ਜਲੰਧਰ ਤੋਂ ਯੂਥ ਅਕਾਲੀ ਦਲ ਮੁਸਲਿਮ ਵਿੰਗ ਦੇ ਜਲਿਾ ਪ੍ਰਧਾਨ ਜਨਾਬ ਅਬਦੁਲ ਬਾਰੀ ਸਲਮਾਨੀ, ਅਬਦੁਲ ਕਿਊਮ ਸਲਮਾਨੀ ਅਤੇ ਸੋਨੂ ਸਲਮਾਨੀ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸਮੂਲੀਅਤ ਕੀਤੀ ਹੈ। ਇਸੇ ਤਰਾਂ ਜਲੰਧਰ ਤੋਂ ਹੀ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਅਤੇ ‘ਮਿਸਨ ਮੋਦੀ ਅਗੇਨ ਪੀ.ਐਮ 2019’ ਕੰਪੇਨ ਦੇ ਇੰਚਾਰਜ ਗੁਰਵਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ’ਚ ਸਾਮਲ ਹੋਏ ਆਗੂਆਂ ਨੇ ਹਰ ਤਰਾਂ ਆਪ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।

    LEAVE A REPLY

    Please enter your comment!
    Please enter your name here