ਆਸ ਕਿਰਨ ਡਰੱਗ ਕਾਉਂਸਲਿੰਗ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਮਾਗਮ ਕਰਵਾਇਆ ਗਿਆ

    0
    46

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜੱਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ ਦਾ ਆਯੋਜਨ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਪਾਠ ਉਪਰੰਤ ਸਿੱਖ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਜਗੀਰ ਸਿੰਘ ਯੂ ਐੱਸ ਏ ਵਾਲੇ, ਭਾਈ ਸਰਬਜੀਤ ਸਿੰਘ ਹੁਸ਼ਿਆਰਪੁਰ, ਭਾਈ ਨਵਪ੍ਰੀਤ ਸਿੰਘ ਮੰਡਿਆਲਾ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਭਾਈ ਅਮਰੀਕ ਸਿੰਘ ਕਬੀਰਪੁਰ ਨੇ ਕਥਾ ਵੀਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

    ਸ. ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ, ਸਮੂੂਹ ਕੀਰਤਨੀ ਜਥਿਆਂ, ਕਥਾਵਾਚਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

    LEAVE A REPLY

    Please enter your comment!
    Please enter your name here