ਫ਼ਾਜ਼ਿਲਕਾ (ਜਨਗਾਥਾ ਟਾਈਮਜ਼)
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫ਼ਾਜ਼ਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ. ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਤਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲ੍ਹਾ ਮੋਗਾ ਦੀ ਸ਼ਿਕਾਇਤ ‘ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਅਦਾਲਤ ਵਿਚੋਂ ਐਨ.ਡੀ.ਪੀ.ਐਸ ਕੇਸ ਵਿਚ ਜ਼ਮਾਨਤ ਮਿਲਣ ਉਪਰੰਤ ਉਕਤ ਸਬ ਇੰਸਪੈਕਟਰ ਵੱਲੋਂ ਉਸ ਦਾ ਲਾਇਸੰਸੀ ਪਿਸਤੌਲ ਵਾਪਸ ਕਰਨ ਬਦਲੇ 3 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 2 ਲੱਖ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫ਼ਿਰੋਜਪੁਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ