ਉਦਯੋਗਾਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਕਰਵਾਏ ਜਾਣਗੇ ਕਿੱਤਾਮੁਖੀ ਕੋਰਸ : ਡਿਪਟੀ ਕਮਿਸ਼ਨਰ

  0
  50

  ਸੈਂਟਰ ‘ਚ ਲਗਾਏ ਗਏ ਜ਼ਿਲ੍ਹਾ ਪੱਧਰੀ ਦੋ ਰੁਜ਼ਗਾਰ ਮੇਲਿਆਂ ‘ਚ 87 ਨੌਜਵਾਨਾਂ ਦੀ ਹੋਈ ਪਲੇਸਮੈਂਟ

  ਹੁਸ਼ਿਆਰਪੁਰ, /  ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਏ ਗਏ ਦੋ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 87 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਜਿਥੇ 87 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਪਲੇਸਮੈਂਟ ਕੀਤੀ ਗਈ ਹੈ, ਉਥੇ 263 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ।

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਦਯੋਗਿਕ ਅਦਾਰਿਆਂ ਦੀ ਮੰਗ ਅਨੁਸਾਰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਟ੍ਰੇਨਿੰਗ ਦੇਣ ਨੂੰ ਤਰਜ਼ੀਹ ਦਿੱਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਉਦਯੋਗਿਕ ਅਦਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਫੀਡ ਬੈਕ ਦੇਣ ਕਿ ਉਨ੍ਹਾਂ ਨੂੰ ਕਿਸ ਟਰੇਡ ਵਿੱਚ ਕਿਸ ਤਰ੍ਹਾਂ ਦੇ ਕੰਮ ਦੀ ਨਿਪੁੰਨਤਾ ਰੱਖਣ ਵਾਲੇ ਨੌਜਵਾਨਾਂ ਦੀ ਜ਼ਰੂਰਤ ਹੈ, ਤਾਂ ਜੋ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਸਦੇ ਕਾਬਲ ਬਣਾਇਆ ਜਾ ਸਕੇ।
  ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸੈਂਟਰ ਵਿਖੇ ਨੌਜਵਾਨਾਂ ਦੀ ਟਰੇਨਿੰਗ ਦੌਰਾਨ ਮੁਫ਼ਤ ਰਿਹਾਇਸ਼, ਸਕਾਲਰਸ਼ਿਪ ਅਤੇ ਹੋਰ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਕਰ ਜ਼ਿਲ੍ਹੇ ਵਿੱਚ ਰਹਿਣ ਵਾਲੇ ਕਿਸੇ ਨੌਜਵਾਨ ਦੀ ਰਿਕਰੂਟਮੈਂਟ ਰਿਹਾਇਸ਼ ਤੋਂ ਦੂਰ ਦੂਜੇ ਜ਼ਿਲ੍ਹੇ ਵਿੱਚ ਹੁੰਦੀ ਹੈ, ਤਾਂ ਐਮ.ਐਸ.ਡੀ.ਸੀ. ਵਲੋਂ ਰਿਕਰੂਟ ਹੋਣ ਵਾਲੇ ਨੌਜਵਾਨਾਂ ਦੀ ਤਿੰਨ ਮਹੀਨਿਆਂ ਲਈ 1000 ਰੁਪਏ ਪ੍ਰਤੀ ਮਹੀਨਾ ਦੀ ਰਾਸ਼ੀ ਨਾਲ ਸਹਾਇਤਾ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਉਦਯੋਗਿਕ ਅਦਾਰੇ ਤਾਲਮੇਲ ਨਾਲ ਕੰਮ ਕਰਨ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕਦਾ ਹੈ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਅਤੇ ਟੀਮ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਲਗਾਏ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਿਆਂ ਵਿੱਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਡ ਹੁਸ਼ਿਆਰਪੁਰ, ਰਿਲਾਇੰਸ ਇੰਡਸਟਰੀਜ਼ ਲਿਮ:, ਵਰਧਮਾਨ ਯਾਰਨਜ਼ ਅਤੇ ਥਰੈਡਜ਼, ਇਨਫੋਟੈਕ ਹੈਲਥ ਕੇਅਰ, ਡਾਇਮੰਡ ਹਰਬਲ ਚਾਹ, ਊਸ਼ਾ ਮਾਰਟੀਨ ਲਿਮ:, ਐਸ.ਬੀ.ਆਈ. ਲਾਇਫ਼ ਇੰਸ਼ੋਰੈਂਸ, ਲੁਮੀਨੈਸ ਪਾਵਰ, ਕਾਮਟੈਕ ਇੰਸਟੀਚਿਊਟ ਗੁੜਗਾਓਂ, ਦਾਦਾ ਮੋਟਰਜ਼, ਸੀ.ਐਸ.ਸੀ.ਈ-ਗਵਰਨੈਂਸ ਆਦਿ ਵੱਖ-ਵੱਖ ਉਦਯੋਗਿਕ ਅਦਾਰਿਆਂ ਵਲੋਂ 87 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ, ਜਦਕਿ 263 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
  ਜ਼ਿਲ੍ਹਾ ਰੋਜ਼ਗਾਰ ਅਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ ਨੇ ਦੱਸਿਆ ਕਿ ਪਹਿਲੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਵਿੱਚ 64 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਸੀ, ਜਦਕਿ 161 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੂਸਰੇ  ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਉਦਯੋਗਿਕ ਅਦਾਰਿਆ ਵਲੋਂ 23 ਪ੍ਰਾਰਥੀਆਂ ਦੀ ਪਲੇਸਮੈਂਟ ਕੀਤੀ ਗਈ, ਜਦਕਿ 102 ਨੂੰ ਸ਼ਾਰਟਲਿਸਟ ਕੀਤਾ ਗਿਆ ਹੈ।

  LEAVE A REPLY

  Please enter your comment!
  Please enter your name here