ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)
ਭਾਰਤ ਦੇ ਸਾਬਕਾ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦਿਹਾਂਤ ਹੋ ਗਿਆ। ਉਹ 42 ਸਾਲ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਤੇ ਪ੍ਰਸਿੱਧ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਿੰਗਕੋ ਸਿੰਘ ਨੇ 1998 ਵਿਚ ਬੈਂਕਾਕ ਏਸ਼ੀਆਈ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਸੀ। ਉਹ ਭਾਰਤ ਦੇ ਬਿਹਤਰੀਨ ਮੁੱਕੇਬਾਜ਼ਾਂ ਵਿਚੋਂ ਇਕ ਸਨ।