ਕੇਂਦਰ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਸੋਸ਼ਲ ਮੀਡੀਆ ਮੁਹਿੰਮ ਚਲਾਏਗੀ ਕਾਂਗਰਸ : ਜਾਖੜ

  0
  49

  ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਦੇ ਮੁਕਾਬਲੇ ਪੱਖੋਂ ਨਾਕਾਮ ਸਾਬਿਤ ਹੋਈ ਹੈ। ਕੇਂਦਰ ਸਰਕਾਰ ਨੇ ਸਮਾਂ ਰਹਿੰਦੇ ਕੋਈ ਇੰਤਜ਼ਾਮ ਨਹੀਂ ਕੀਤੇ ਸਨ ਬਲਕਿ ਵੈਕਸੀਨ ਵਿਦੇਸ਼ਾਂ ਨੂੰ ਭੇਜਦੇ ਰਹੇ। ਹੁਣ ਜਦੋਂ ਲੋਕ ਸੱਚ ਦਾ ਪ੍ਰਗਟਾਵਾ ਕਰ ਰਹੇ ਹਨ ਜਾਂ ਜਿਹੜੇ ਲੋਕ ਇਨਸਾਨੀਅਤ ਦੀ ਸੇਵਾ ਕਰ ਰਹੇ ਹਨ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਪਾਰਟੀ ਇਸ ਦਮਨ ਵਿਰੁੱਧ ਸੋਸ਼ਲ ਮੀਡੀਆ ‘ਤੇ ਮੁਹਿੰਮ ਵਿੱਢ ਰਹੀ ਹੈ ਤਾਂ ਜੋ ਲੋਕਾਂ ਨੂੰ ਸੱਚ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਕੇਂਦਰ ਸਰਕਾਰ ਦੇ ਕੰਨਾਂ ਤਕ ਲੋਕਾਂ ਦਾ ਦਰਦ ਪੁੱਜਦਾ ਕੀਤਾ ਜਾ ਸਕੇ। ਜਾਖੜ ਨੇ ਕਿਹਾ ਕਿ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਨਾਲ ਪੁਲਿਸ ਨੇ ਗ਼ਲਤ ਸਲੂਕ ਕੀਤਾ। ਇਸੇ ਤਰ੍ਹਾਂ ਦਿੱਲੀ ਵਿਚ ਜਦੋਂ ਲੋਕਾਂ ਨੇ ‘ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ’ ਦੇ ਪੋਸਟਰ ਲਾਏ ਤਾਂ ਦਿੱਲੀ ਪੁਲਿਸ ਨੇ ਲੋਕਾਂ ‘ਤੇ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਖਾਤਰ ਆਵਾਜ਼ ਬੁਲੰਦ ਕਰ ਕੇ ਕੇਂਦਰ ਸਰਕਾਰ ਦੇ ਜਬਰ ਦੀ ਨਿਖੇਧੀ ਕੀਤੀ ਹੈ। ਇਸ ਸੰਬੰਧੀ ਪਾਰਟੀ ਦੇ ਸਾਰੇ ਵਿਧਾਇਕਾਂ, ਐੱਮਪੀਜ਼, ਜ਼ਿਲ੍ਹਾ ਤੇ ਬਲਾਕ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ‘ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ’ ਅਤੇ ‘ਮੈਨੂੰ ਵੀ ਗ੍ਰਿਫ਼ਤਾਰ ਕਰੋ’ ਦੇ ਸੁਨੇਹੇ ਸ਼ੋਸਲ ਮੀਡੀਆ ‘ਤੇ ਪਾਉਣ।

  LEAVE A REPLY

  Please enter your comment!
  Please enter your name here