ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ: ਹਰਜੀਤ ਗਰੇਵਾਲ

  0
  76

  ਨਵੀਂ ਦਿੱਲੀ, (ਰਵਿੰਦਰ) :

  ਪੰਜਾਬ ਦੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਵਿੱਚ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ। ਉਨ੍ਹਾਂ ਦੇ ਮੁਤਾਬਿਕ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਤ ਤੋਂ ਬਾਅਦ ਹੁਣ ਕੈਪਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰ ਸਕਦੇ ਹਨ।

  ਬੀਜੇਪੀ ਲੀਡਰ ਗਰੇਵਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ। ਪੰਜਾਬ ਅਤੇ ਦੇਸ਼ ਨੂੰ ਕੈਪਟਨ ਦਾ ਲਾਭ ਲੈਣਾ ਚਾਹੀਦਾ ਹੈ। ਕੈਪਟਨ ਨੇਤਾਵਾਂ ਨੂੰ ਸਮਝਾ ਕੇ ਕਿਸਾਨਾਂ ਨੂੰ ਮਨਾਉਣਗੇ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲਾ ਕਰਨਾ ਹੈ ਕਿ ਜਿਸ ਕਾਂਗਰਸ ਪਾਰਟੀ ਨੇ ਉਸਦਾ ਅਪਮਾਨ ਕੀਤਾ ਹੈ ਉਸ ਵਿੱਚ ਰਹਿਣਾ ਹੈ ਜਾਂ ਨਹੀਂ। ਜਾਂ ਫੇਰ ਕੈਪਟਨ ਨੇ ਭਾਜਪਾ ਵਿੱਚ ਸ਼ਾਮਲ ਹੋਣਾ ਹੈ ਜਾਂ ਆਪਣੀ ਪਾਰਟੀ ਬਣਾ ਕੇ ਭਾਜਪਾ ਦੀ ਮਦਦ ਕਰਨੀ ਹੈ।ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾ ਸਕਦੇ ਹਨ। ਖੇਤੀ ਕਾਨੂੰਨ ਨੂੰ ਵਾਪਸ ਲੈਣ ਦੇ ਸਵਾਲ ‘ਤੇ ਗਰੇਵਾਲ ਨੇ ਕਿਹਾ ਕਿ ਕੁਝ ਵੀ ਹੋ ਸਕਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਦਾਅਵਾ ਕੀਤਾ ਐਮਐਸਪੀ ਲਿਖਤੀ ਰੂਪ ਵਿੱਚ ਵੀ ਦਿੱਤੀ ਜਾ ਸਕਦਾ ਹੈ।

  ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਜਦਕਿ ਬੁੱਧਵਾਰ ਨੂੰ ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਚ ਇੰਨਾਂ ਮੁਲਾਕਾਤਾਂ ਨੂੰ ਸਿਆਸੀ ਨਜ਼ਰੀਏ ਤੋਂ ਬਹੁਤ ਮਹੱਤਪੂਰਣ ਸਮਝਿਆ ਜਾ ਰਿਹਾ ਹੈ। ਹੁਣ ਪੰਜਾਬ ਬੀਜੇਪੀ ਆਗੂ ਹਰਜੀਤ ਗਰੇਵਾਲ ਨੇ ਕੈਪਟਨ ਦੇ ਪੀਐੱਮ ਮੋਦਾ ਨਾਲ ਮੁਲਾਕਤ ਕਰਨ ਦੀ ਗੱਲ ਕਹਿ ਕੇ ਰਾਜਨੀਤਕ ਅਟਕਲਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।

  LEAVE A REPLY

  Please enter your comment!
  Please enter your name here