ਕੋਵਿਡ ਲਾਗ ਤੋਂ ਠੀਕ ਹੋਏ ਵਿਅਕਤੀ ਆਪਣੇ ਨੇੜਲੇ ਸਿਹਤ ਕੇਂਦਰਾਂ ‘ਚ ਪਲਸ ਆਕਸੀਮੀਟਰ ਜਮਾਂ ਕਰਵਾਉਣ

  0
  40

  ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

  ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ। ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਉਪਲਬੱਧ ਕਰਵਾਈ ਗਈ ਸੀ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ। ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਦੇਸ਼ ਭਰ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਨਵੇਂ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ। ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜ਼ਾਂ ਨੂੰ ਇਨ੍ਹਾਂ ਦੀ ਖ਼ਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।ਇਸ ਅਣਚਾਹੇ ਮਾਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਵਲ ਸਰਜਨ ਨੇ ਸਾਰੇ ਕੋਵਿਡ-19 ਮਰੀਜ਼ਾਂ ਨੂੰ ਪੁਰਜੋਰ ਅਪੀਲ ਕਰਦੇ ਕਿਹਾ ਜਿਨ੍ਹਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਉਹ ਪਲਸ ਆਕਸੀਮੀਟਰਾਂ ਨੂੰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਵਾਪਸ ਭੇਜਣ ਤਾਂ ਜੋ ਸਿਹਤ ਵਿਭਾਗ ਸੈਨੀਟਾਈਜ਼ ਕਰਕੇ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਉਪਲਬੱਧ ਕਰਵਾ ਸਕੇ।

  ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਠੀਕ ਹੋ ਗਏ ਵਿਅਕਤੀ ਆਪਣੇ ਨੇੜਲੇ ਸਿਹਤ ਕੇਂਦਰ ਵਿਚ ਪਲਸ ਆਕਸੀਮੀਟਰ ਜਮਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸੈਨੀਟਾਈਜ਼ ਕਰਨ ਤੋਂ ਬਾਅਦ ਲੋਕਾਂ ਨੂੰ ਦਿੱਤੇ ਜਾ ਸਕਣ।

   

  LEAVE A REPLY

  Please enter your comment!
  Please enter your name here