ਕੋਵਿਡ-19 ਟੀਕਾਕਰਨ: ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, 21 ਜੂਨ ਤੋਂ ਲਾਗੂ

  0
  112

  ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

  ਭਾਰਤ ਸਰਕਾਰ ਨੇ 21 ਜੂਨ ਤੋਂ ਲਾਗੂ ਹੋਣ ਵਾਲੇ ਰਾਸ਼ਟਰੀ ਕੋਵਿਡ ਟੀਕਾਕਰਨ ਪ੍ਰੋਗਰਾਮ ਲਈ ਮੰਗਲਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ, ‘ਜਨਸੰਖਿਆ, ਬਿਮਾਰੀ ਦੇ ਬੋਝ ਤੇ ਟੀਕਾਕਰਨ ਦੀ ਵਾਧੇ ਦੇ ਆਧਾਰ ’ਤੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਡੋਜ਼ ਵੰਡੀ ਜਾਵੇਗੀ। ਵੈਕਸੀਨ ਦੀ ਬਰਬਾਦੀ ਦਾ ਸਪਲਾਈ ’ਤੇ ਨਕਾਰਾਤਮਕ ਪ੍ਰਭਾਵ ਪਵੇਗਾ।’

  ਦੇਸ਼ ’ਚ 16 ਜਨਵਰੀ ਤੋਂ ਕੋਰੋਨਾ ਇਨਫੈਕਸ਼ਨ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਹੁਣ ਤਕ ਕੁੱਲ ਵੈਕਸੀਨੇਸ਼ਨ ਦਾ ਅੰਕੜਾ 23,61,98,729 ਹੋ ਗਿਆ ਹੈ। ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੀ 33,64,476 ਵੈਕਸੀਨ ਲਗਾਈ ਗਈ।

  LEAVE A REPLY

  Please enter your comment!
  Please enter your name here