ਖਾਲਸਾ ਕਾਲਜ  ‘ ਚ ਵਾਤਾਵਰਣ ਪ੍ਰਤੀ ਜਾਗਰੂਕਤਾ ਦੇ ਉਦੇਸ਼ ਨਾਲ ਰੈਲੀ ਕੱਢੀ

  0
  130

  ਮਾਹਿਲਪੁਰ( ਸੇਖ਼ੋ) – ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਤਹਿਤ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਐਨਐਸਐਸ ਦੇ ਯੂਨਿਟ ਵਲੋਂ ਵਾਤਾਵਰਣ ਪ੍ਰਤੀ ਲੋਕ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਰੈਲੀ ਕੱਢੀ ਗਈ। ਇਹ ਰੈਲੀ ਵਿਦਿਆਰਥੀਆਂ ਵਲੋਂ ਕਾਲਜ ਤੋਂ ਸ਼ੁਰੂ ਹੋ ਕੇ ਮਾਹਿਲਪੁਰ ਦੇ ਮੁੱਖ ਬਾਜ਼ਾਰ ਵਿਚੋਂ ਬੱਸ ਅੱਡੇ ਤੱਕ ਕੱਢੀ ਗਈ ਜਿਸ ਦੌਰਾਨ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਪ੍ਰਤੀ  ਅਤੇ ਆਮ ਨਾਗਰਿਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਪ੍ਰਤੀ ਜਾਗਰੂਕ ਕੀਤਾ। ਰੈਲੀ ਨੂੰ ਹਰੀ ਝੰਡੀ ਦੇਣ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਮਨੁੱਖ ਜਾਤੀ ਦਾ ਭਵਿੱਖ ਤਦ ਹੀ ਸੁਰੱਖਿਅਤ ਰਹਿ ਸਕਦਾ ਹੈ ਜੇਕਰ ਹਵਾ,ਪਾਣੀ ਅਤੇ ਮਿੱਟੀ ਦੂਸ਼ਿਤ ਹੋਣ ਤੋਂ ਬਚਾਈ ਜਾਵੇ। ਇਸ ਮੌਕੇ ਲੇਖਕ ਬਲਜਿੰਦਰ ਮਾਨ, ਐਨਐਸਐਸ ਯੂਨਿਟ ਇੰਚਾਰਜ ਪ੍ਰੋ ਬਲਵੀਰ ਕੌਰ ਰੀਹਲ ਅਤੇ ਪ੍ਰੋ ਰਜਿੰਦਰ ਪ੍ਰਸਾਦ ਨੇ ਵਾਤਾਵਰਣ ਦੀ ਮਹੱਤਤਾ ਬਾਰੇ ਵਿਚਾਰ ਰੱਖੇ। ਰੈਲੀ ਮੌਕੇ ਕਾਲਜ ਦੇ ਹੋਰ ਸਟਾਫ ਮੈਂਬਰਾਂ ਤੋਂ ਇਲਾਵਾ ਐਨਐਸਐਸ ਦੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।
  ਕੈਪਸ਼ਨ- ਐਨਐਸਐਸ ਦੇ ਵਲੰਟੀਅਰ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕਤਾ ਵਾਲੀ ਰੈਲੀ ਕੱਢਣ ਮੌਕੇ ਰਵਾਨਾ ਕਰਦੇ ਹੋਏ ਪ੍ਰਿੰ ਡਾ. ਪਰਵਿੰਦਰ ਸਿੰਘ ਅਤੇ ਸਟਾਫ।

  LEAVE A REPLY

  Please enter your comment!
  Please enter your name here