ਖਾਲਸਾ ਕਾਲਜ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ

    0
    204

    ਮਾਹਿਲਪੁਰ (ਸੇਖੋਂ )-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐਮਏ ਹਿੰਦੀ ਦੇ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਅਤੇ ਕਾਲਜ ਵਿਖੇ ਐਸਸੀਈਆਰਟੀ ਤਹਿਤ ਚੱਲ ਰਹੇ ਡੀਪੀਐੱਡ ਕੋਰਸ ਦੇ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਐਮ ਏ ਹਿੰਦੀ ਦੇ ਸਮੈਸਟਰ ਤੀਜਾ ਵਿਚ ਵਿਦਿਆਰਥਣ ਰਨਦੀਪ ਕੌਰ ਨੇ 72 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ,ਤਲਵਿੰਦਰ ਕੌਰ ਨੇ 69 .7 ਫੀਸਦੀ ਅੰਕਾਂ ਨਾਲ ਦੂਜਾ ਅਤੇ ਜੋਤੀ ਖੰਨਾ ਨੇ 69.5 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਡੀਪੀਐੱਡ ਕੋਰਸ ਦੇ ਭਾਗ ਪਹਿਲਾ ਦੇ ਨਤੀਜਿਆਂ ਵਿਚ ਵਿਦਿਆਰਥਣ ਅਮ੍ਰਿਤਪਾਲ ਕੌਰ ਨੇ ਪਹਿਲਾ,ਵਿਦਿਆਰਥਣ ਚਰਨਪ੍ਰੀਤ ਕੌਰ ਨੇ ਦੂਜਾ ਅਤੇ ਵਿਦਿਆਰਥਣ ਜੋਤੀ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਸਮੇਤ ਹਿੰਦੀ ਵਿਭਾਗ ਅਤੇ ਸਰੀਰੀਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ‘ਤੇ ਵਧਾਈ ਦਿੱਤੀ।
    ਕੈਪਸ਼ਨ- ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕਰਨ ਵਾਲੇ ਡੀਪੀਐੱਡ ਅਤੇ ਐਮਏ ਹਿੰਦੀ ਦੇ ਵਿਦਿਆਰਥੀ।

    LEAVE A REPLY

    Please enter your comment!
    Please enter your name here