ਖਾਲਸਾ ਕਾਲਜ ਮਾਹਿਲਪੁਰ ਦਾ ਬੀਐਸਸੀ ਐਗਰੀਕਲਚਰ ਦਾ ਨਤੀਜਾ ਸ਼ਾਨਦਾਰ

    0
    174

    ਮਾਹਿਲਪੁਰ (ਸੇਖ਼ੋ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬੀਐਸਸੀ ਐਗਰੀਕਲਚਰ ਦੇ ਸਮੈਸਟਰ ਦੂਜਾ ਅਤੇ ਚੌਥਾ ਸਮੈਸਟਰ ਦੀ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਬੀਐਸਸੀ ਐਗਰੀਕਲਚਰ ਦੇ ਵਿਚ ਵਿਦਿਆਰਥਣ ਸੁਗੰਧਾ ਨੇ 83 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ ਜਦ ਕਿ ਰਾਹੁਲ ਸਿੰਘ ਨੇ 82 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜੀ ਅਤੇ ਪ੍ਰਿਯਾ ਨੇ 80 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਬੀਐਸਸੀ ਐਗਰੀਕਲਚਰ ਦੇ ਸਮੈਸਟਰ ਦੂਜਾ ਦੇ ਨਤੀਜੇ ਵਿਚ ਸਮੀਰ ਸ਼ਰਮਾ 85 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਦੂਜੀ ਪੁਜੀਸ਼ਨ ਹਾਸਿਲ ਕੀਤੀ ਜਦਕਿ ਸਿਮਰਨ ਨੇ 76 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਸੁਰਿਅੰਸ਼ ਮਾਰਕਰ ਨੇ 75 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਜਮਾਤ ਦੇ ਚੌਥਾ ਸਮੈਸਟਰ ਦੇ ਨਤੀਜੇ ਵਿਚ ਮਹਿਮਾ ਚੌਧਰੀ ਨੇ 90 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਦੂਜੀ ਪੁਜੀਸ਼ਨ ਹਾਸਿਲ ਕੀਤੀ ਜਦਕਿ ਨਵਜੋਤ ਸਿੰਘ ਨੇ 83 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਅਨੁਰਾਧਾ ਨੇ 81 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੋ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।
    ਕੈਪਸ਼ਨ- ਸ਼ਾਨਦਾਰ ਨਤੀਜਾ ਹਾਸਿਲ ਕਰਨ ਵਾਲੇ ਬੀਐਸਸੀ ਐਗਰੀਕਲਚਰ ਦੇ ਵਿਦਿਆਰਥੀ।

    LEAVE A REPLY

    Please enter your comment!
    Please enter your name here