ਖਾਲਸਾ ਕਾਲਜ ਮਾਹਿਲਪੁਰ ਦਾ ਬੀਐਸਸੀ ਮੈਡੀਕਲ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

    0
    153

    ਮਾਹਿਲਪੁਰ (ਸੇਖ਼ੋ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬੀਐਸਸੀ ਮੈਡੀਕਲ ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪਿ੍ਰੰਸੀਪਲ ਡਾ. ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਪ੍ਰੋ ਨਵਦੀਪ ਕੌਰ ਨੇ ਦੱਸਿਆ ਕਿ ਬੀਐਸਸੀ ਮੈਡੀਕਲ ਦੇ ਛੇਵੇਂ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਤਰਨਦੀਪ ਕੌਰ ਨੇ 83 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਗੁਰਪ੍ਰੀਤ ਕੌਰ ਨੇ 79 ਫੀਸਦੀ ਅੰਕਾਂ ਨਾਲ ਦੂਜਾ ਅਤੇ ਤਮੰਨਾ ਨੇ 72 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ  ਸਮੇਤ ਸਬੰਧਤ ਵਿਭਾਗ ਦੇ ਅਧਿਆਪਕਾਂ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।
    ਕੈਪਸ਼ਨ- ਚੰਗੇ ਨਤੀਜੇ ਹਾਸਿਲ ਕਰਨ ਵਾਲੇ ਬੀਐਸਸੀ ਮੈਡੀਕਲ ਸਮੈਸਟਰ ਛੇਵਾਂ ਦੇ ਵਿਦਿਆਰਥੀ।

    LEAVE A REPLY

    Please enter your comment!
    Please enter your name here