ਮਾਹਿਲਪੁਰ ( ਸੇਖੋਂ ) – ਭਾਸ਼ਾ ਵਿਭਾਗ ਪਟਿਆਲਾ ਦੇ ਡਾਇਰੈਕਟਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਵਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ ਪ੍ਰਸਾਰ ਦੇ ਉਦੇਸ਼ ਨਾਲ ਪਿਛਲੇ ਦਿਨ•ੀਂ ਕਰਵਾਈ ਸਵਾਲ ਜਵਾਬ ਪ੍ਰਤੀਯੋਗਤਾ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਕਾਲਜ ਵਿਖੇ ਉਕਤ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਅਤੇ ਪ੍ਰੋ ਦੇਵ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵਿਦਿਆਰਥਣ ਸੁਨੀਤਾ ਨੇ ਪਹਿਲਾ,ਪੱਲਵੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਟਾਫ ਨੇ ਉਕਤ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਕੈਪਸ਼ਨ- ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਪ੍ਰਿੰ ਪਰਵਿੰਦਰ ਸਿੰਘ ਅਤੇ ਪ੍ਰੋ ਦੇਵ ਕੁਮਾਰ।