ਖਾਲਸਾ ਕਾਲਜ ਮਾਹਿਲਪੁਰ ਵਿਖੇ ਐਮਐਸਸੀ ਅਤੇ ਬੀਐਸਸੀ ਫੈਸ਼ਨ ਡਿਜਾਇਨਿੰਗ ਦਾ ਨਤੀਜਾ ਸ਼ਾਨਦਾਰ

    0
    204

    ਮਾਹਿਲਪੁਰ (ਸੇਖ਼ੋ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐਮਐਸਸੀ ਅਤੇ ਬੀਐਸਸੀ ਫੈਸ਼ਨ ਡਿਜਾਇਨਿੰਗ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਐਮਐਸਸੀ ਫੈਸ਼ਨ ਡਿਜ਼ਾਇਨਿੰਗ ਦੇ ਪਹਿਲਾ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਦੀਪਕਾ ਸ਼ਰਮਾ ਨੇ 86 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪੰਜਵਾਂ,ਮਨਪ੍ਰੀਤ ਕੌਰ ਨੇ 85 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਸੱਤਵਾਂ ਅਤੇ ਗੁਰਪ੍ਰੀਤ ਕੌਰ ਨੇ 84 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਨੌਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਬੀਐਸਸੀ ਫੈਸ਼ਨ ਡਿਜ਼ਾਇਨਿੰਗ ਦੇ ਪਹਿਲਾ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਡੌਲੀ ਨੇ 85 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ,ਸ਼ਰਨਜੀਤ ਸਿੰਘ ਨੇ 83 ਫੀਸਦੀ ਅੰਕਾਂ ਨਾਲ ਦੂਜਾ ਅਤੇ ਦਨਵੀਸ਼ ਕੌਰ ਨੇ 82 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਸਬੰਧਤ ਵਿਭਾਗ ਦੇ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ।
    ਕੈਪਸ਼ਨ-ਚੰਗੇ ਨਤੀਜੇ ਹਾਸਿਲ ਕਰਨ ਵਾਲੇ ਐਮਐਸਸੀ ਅਤੇ ਬੀਐਸਸੀ ਫੈਸ਼ਨ ਡਿਜ਼ਾਇਨਿੰਗ ਕੋਰਸ ਦੇ ਵਿਦਿਆਰਥੀ।

    LEAVE A REPLY

    Please enter your comment!
    Please enter your name here