ਮਾਹਿਲਪੁਰ (ਸੇਖ਼ੋ)- ਪਿਛਲੇ ਦਿਨੀ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਜ਼ਿਲਾ ਪੱਧਰੀ ਵਾਲੀਬਾਲ ਚੈਂਪੀਅਨਸ਼ਿਪ ਵਿਚ ਚੈਂਪੀਅਨ ਬਣੀ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਦਾ ਅੱਜ ਕਾਲਜ ਦੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ ਅਤੇ ਟੀਮ ਦੇ ਕੋਚ ਪ੍ਰੋ ਇਕਬਾਲ ਸਿੰਘ ਦੀ ਸਿਖਲਾਈ ਸਿਰ ਬੰਨਿ•ਆ। ਇਸ ਮੌਕੇ ਕੋਚ ਇਕਬਾਲ ਸਿੰਘ ਨੇ ਕਿਹਾ ਕਿ 25 ਸਾਲ ਤੋਂ ਘੱਟ ਉਮਰ ਵਰਗ ਦੇ ਇਸ ਮੁਕਾਬਲੇ ਵਿਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਗੋਲਡ ਮੈਡਲ ਹਾਸਿਲ ਕੀਤਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰ ਪਰਵਿੰਦਰ ਸਿੰਘ, ਡਾ ਰਾਜ ਕੁਮਾਰ,ਕੋਚ ਹਰਿੰਦਰ ਸੰਨੀ,ਪ੍ਰੋ ਰਣਜੋਧ ਸਿੰਘ,ਪ੍ਰੋ ਰਾਜਬੀਰ ਸਿੰਘ ਆਦਿ ਸਮੇਤ ਸਰੀਰਕ ਸਿੱਖਿਆ ਵਿਭਾਗ ਦਾ ਸਮੁੱਚਾ ਸਟਾਫ ਹਾਜ਼ਰ ਸੀ।
ਕੈਪਸ਼ਨ-ਵਾਲੀਬਾਲ ਦੀ ਜੇਤੂ ਟੀਮ ਦਾ ਸਨਮਾਨ ਕਰਨ ਮੌਕੇ ਹਾਜ਼ਰ ਕਾਲਜ ਦੇ ਪ੍ਰਬੰਧਕ ਅਤੇ ਸਟਾਫ।