ਮਾਹਿਲਪੁਰ (ਸੇਖ਼ੋ) – ਪੰਜਾਬ ਯੂਨੀਵਰਸਿਟੀ ਚੰਡੀਗੜ• ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਚੱਲ ਰਹੇ ਕੋਰਸ ਐਮਐਸਸੀ ਆਈਟੀ ਅਤੇ ਪੀਜੀਡੀਸੀਏ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰ ਡਾ. ਪਰਵਿੰਦਰ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਐਮਐਸਸੀ ਆਈਟੀ ਦੇ ਦੂਜਾ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਹਰਪ੍ਰੀਤ ਕੌਰ ਨੇ 83 ਫੀਸਦੀ ਅੰਕਾਂ ਨਾਲ ਪਹਿਲਾ, ਰਮਨਦੀਪ ਨੇ 82.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਰਾਜਵੀਰ ਨੇ 82 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
-ਸਾਕਸ਼ੀ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚੋਂ ਅੱਠਵਾਂ ਸਥਾਨ ਪ੍ਰਾਪਤ ਕੀਤਾ
ਇਸੇ ਤਰ•ਾਂ ਪੀਜੀਡੀਸੀਏ ਦੇ ਸਮੈਸਟਰ ਦੂਜਾ ਦੇ ਨਤੀਜੇ ਵਿਚ ਵਿਦਿਆਰਥਣ ਸਾਕਸ਼ੀ ਨੇ 89 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਅੱਠਵਾਂ ਰੈਂਕ ਪ੍ਰਾਪਤ ਕੀਤਾ ਜਦ ਕਿ ਅਮਨਦੀਪ ਸਿੰਘ ਨੇ 87 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਰਾਜਵਿੰਦਰ ਕੌਰ ਨੇ 85 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਅਧਿਆਪਕਾਂ ਨੇ ਇਨ•ਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਕੈਪਸ਼ਨ-ਚੰਗੇ ਨਤੀਜੇ ਹਾਸਿਲ ਕਰਨ ਵਾਲੇ ਐਮਐਸਸੀ ਆਈਟੀ ਅਤੇ ਪੀਜੀਡੀਸੀਏ ਦੇ ਵਿਦਿਆਰਥੀ।