ਮਾਹਿਲਪੁਰ (ਸੇਖ਼ੋ) -ਸਿੱਖ ਵਿਦਿਅਕ ਕੌਂਸਲ ਅਧੀਨ ਚੱਲ ਰਹੇ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲਵਾਲ ਰਾਠਾਂ ਦੀ ਅਗਵਾਈ ਹੇਠ ਕਰਵਾਏ ਇਕ ਰਿਲੀਜ਼ ਸਮਾਰੋਹ ਮੌਕੇ ਪ੍ਰਸਿੱਧ ਸੰਗੀਤਕਾਰ ਅਤੇ ਗ਼ਜ਼ਲ ਗਾਇਕ ਗੁਰਦੀਪ ਸਿੰਘ ਦੀ ਕੰਪੋਜ਼ੀਸ਼ਨ ਅਧੀਨ ਗਾਏ ਸ਼ਬਦ ‘ਜਪੁ ਸਤਿਨਾਮ ਵਾਹਿਗੁਰੂ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਨੇ ਦੱਸਿਆ ਕਿ ਸਾਉਂਡ ਵੇਵਜ਼ ਸਟੂਡਿਓ ਵਲੋਂ ਤਿਆਰ ਅਤੇ ਤਰਲੋਕ ਕੁਮਾਰ ਦੀ ਨਿਰਦੇਸ਼ਨਾ ਤਹਿਤ ਇਸ ਸ਼ਬਦ ਦੇ ਵੀਡੀਓ ਦਾ ਫਿਲਮਾਂਕਣ ਖਾਲਸਾ ਕਾਲਜ ਮਾਹਿਲਪੁਰ ਵਿਖੇ ਕੀਤਾ ਗਿਆ ਹੈ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਸ ਸ਼ਬਦ ਦੀ ਤਿਆਰੀ ਵਿਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਸ ਸ਼ਬਦ ਦੇ ਫਿਲਮਾਂਕਣ ਅਤੇ ਗਾਇਣ ਦੀ ਤਿਆਰੀ ਵਾਲੀ ਸਮੁੱਚੀ ਟੀਮ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਪੰਜਾਹ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਕੇ ਤਿਆਰ ਕੀਤੇ ਇਸ ਸ਼ਬਦ ਦੀ ਤਿਆਰੀ ਵਾਲੀ ਸਮੁੱਚੀ ਟੀਮ ਵਧਾਈ ਦੀ ਹੱਕਦਾਰ ਹੈ। ਇਸ ਮੌਕੇ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ,ਸੰਗੀਤਕਾਰ ਗੁਰਦੀਪ ਸਿੰਘ, ਸੁਪਰਡੈਂਟ ਗੁਰਪ੍ਰੀਤ ਸਿੰਘ,ਤਰਲੋਕ ਕੁਮਾਰ ਆਦਿ ਹਾਜ਼ਰ ਸਨ।
ਕੈਪਸ਼ਨ- ਸ਼ਬਦ ‘ਜਪੁ ਸਤਿਨਾਮ ਵਾਹਿਗੁਰੂ’ ਦਾ ਪੋਸਟਰ ਰਿਲੀਜ਼ ਕਰਦੇ ਹੋਏ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪ੍ਰਿੰ ਪਰਵਿੰਦਰ ਸਿੰਘ, ਹਰਦੇਵ ਸਿੰਘ ਢਿਲੋਂ, ਗੁਰਦੀਪ ਅਤੇ ਹੋਰ।