ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੱਜ ਮਨਾਉਣਗੇ ਕਾਲਾ ਦਿਵਸ, ਕੇਂਦਰ ਸਰਕਾਰ ਦੇ ਫੂਕੇ ਜਾਣਗੇ ਪੁਤਲੇ

    0
    149

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਮਹਾਂਮਾਰੀ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੇਸ਼ ਭਰ ‘ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ ‘ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਅੱਜ ਦੇਸ਼ ਭਰ ‘ਚ ਕਾਲਾ ਦਿਵਸ ਮਨਾਉਣਗੇ। ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਪੰਜਾਬ ਵਿਚ ਵੀ ਕਿਸਾਨ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾ ਰਹੇ ਹਨ। ਜਿਸ ਨੂੰ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।

    ਇਸ ਸੰਬੰਧੀ ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਹੈ।ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਸੁਚੇਤ ਹੋ ਗਈ ਹੈ। ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਸਮੇਤ ਸਾਰੇ ਸਰਹੱਦਾਂ ਤੇ ਜਵਾਨ ਪਹਿਲਾਂ ਤੋਂ ਹੀ ਮੌਜੂਦ ਹਨ, ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਪ੍ਰਵੇਸ਼ ਦੀ ਮਨਜ਼ਰੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

    ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ‘ਤੇ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ ‘ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ। ਸਰਕਾਰ ਤੇ ਕਿਸਾਨ ਲੀਡਰਾਂ ਦੇ ਵਿਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ।

    LEAVE A REPLY

    Please enter your comment!
    Please enter your name here