ਗੁਰਦਾਸ ਮਾਨ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

  0
  72

  ਚੰਡੀਗੜ੍ਹ, (ਰਵਿੰਦਰ) :

  ਹਾਈਕੋਰਟ ਵੱਲੋ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਰਾਹਤ ਦਿੱਤੀ ਹੈ। ਗੁਰਦਾਸ ਮਾਨ ਨੂੰ ਇਸ ਮਾਮਲੇ ’ਚ ਪਹਿਲਾਂ ਅਗਾਊ ਜ਼ਮਾਨਤ ਮਿਲੀ ਸੀ। ਅੱਜ ਅਦਾਲਤ ਨੇ ਜ਼ਮਾਨਤ ਨੂੰ ਰੈਗੂਲਰ ਜ਼ਮਾਨਤ ’ਚ ਬਦਲ ਦਿੱਤਾ ਹੈ। ਗੁਰਦਾਸ ਮਾਨ ਕੋਰੋਨਾ ਕਾਰਨ ਜਾਂਚ ’ਚ ਸ਼ਾਮਲ ਨਹੀਂ ਹੋ ਸਕੇ ਪਰ ਅਦਾਲਤ ਨੇ ਉਸ ਨੂੰ ਜਾਂਚ ’ਚ ਸ਼ਾਮਲ ਹੋਣ ਲਈ 5 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਦੱਸਣਯੋਗ ਹੈ ਕਿ ਮਾਨ ਵਿਰੁੱਧ ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿਕੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਦੇਠ ਕੇਸ ਦਰਜ ਕੀਤਾ ਗਿਆ ਹੈ।ਇਸ ਤੋਂ ਪਹਿਲਾਂ, ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਠ ਸਤੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਨਕੋਦਰ ’ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ ’ਤੇ ਹੋਏ ਮੇਲੇ ਦੌਰਾਨ ਉਸ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਨੂੰ ਇਕ ਹੀ ਵੰਸ਼ ਦਾ ਹੋਣ ਦੀ ਗੱਲ ਆਖੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਆ ਗਏ। ਉਸ ਦੇ ਖ਼ਿਲਾਫ਼ ਨਕੋਦਰ ’ਚ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਸੀ।

   

  LEAVE A REPLY

  Please enter your comment!
  Please enter your name here