ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ।

    0
    195
    ਹੁਸ਼ਿਆਰਪੁਰ(ਰੁਪਿੰਦਰ )  ਧਾਰਮਿਕ, ਸਮਾਜ ਸੇਵੀ ਅਤੇ ਵਿੱਦਿਅਕ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਹਰ ਸਾਲ ਪੂਰੇ ਪੰਜਾਬ ਵਿਚ ਨੈਤਿਕ ਸਿਖਿਆ ਇਮਤਿਹਾਨ ਕਰਵਾਇਆ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੋਨਲ ਪ੍ਰਧਾਨ ਸ ਨਵਪ੍ਰੀਤ ਸਿੰਘ ਮੰਡਿਆਲਾ ਅਤੇ ਜੋਨਲ ਸਕੱਤਰ ਸ ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੂਰੇ ਪੰਜਾਬ ਦੀ ਤਰ੍ਹਾਂ ਹੁਸ਼ਿਆਰਪੁਰ ਜੋ਼ਨ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਵਿਚ ਇਹ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ। ਉਨ੍ਹਾਂ ਵਲੋਂ ਵੱਖ ਵੱਖ ਕਾਲਜਾਂ ਦੇ ਪ੍ਰਬੰਧਕਾਂ ਦਾ, ਅਧਿਆਪਕਾਂ ਦਾ, ਵਿਦਿਆਰਥੀਆਂ ਦਾ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।

    LEAVE A REPLY

    Please enter your comment!
    Please enter your name here