ਜਿੰਦਗੀ ਦੀ ਜੰਗ ਹਾਰੇ ਮਿਲਖਾ ਸਿੰਘ, 91 ਸਾਲ ਦੀ ਉਮਰ ‘ਚ ਕੋਰੋਨਾ ਨੇ ਲਈ ਜਾਨ

  0
  51

  ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

  ਉੱਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਪਦਮਸ੍ਰੀ ਮਿਲਖਾ ਸਿੰਘ ਦਾ ਸ਼ੁੱਕਰਵਾਰ ਰਾਤ 11.24 ਵਜੇ ਦੇਹਾਂਤ ਹੋ ਗਿਆ।ਉਹਨਾਂ ਨੇ 91 ਸਾਲ ਦੀ ਉਮਰ ਵਿਚ ਚੰਡੀਗੜ੍ਹ ਸਥਿਤ ਪੀਜੀਆਈ ‘ਚ ਆਖ਼ਰੀ ਸਾਹ ਲਏ ਹਨ। ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਉਹ ਕੋਰੋਨਾ ਨਾਲ ਲੜਨ ਤੋਂ ਬਾਅਦ ਫਲਾਇੰਗ ਸਿੱਖ ਮਿਲਖਾ ਸਿੰਘ ਜਿੰਦਗੀ ਦੀ ਜੰਗ ਹਾਰ ਗਏ ਹਨ। ਪੰਜ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ (85) ਦਾ ਦੇਹਾਂਤ ਹੋ ਗਿਆ ਸੀ।

  ਪਿਛਲੇ ਦਿਨੀਂ ਮਿਲਖਾ ਸਿੰਘ ਕੋਰੋਨਾ ਪਾਜ਼ੀਟਿਵ ਆਏ ਸੀ ਪਰ ਅਚਾਨਕ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਬੀਤੀ ਦੇਰ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਮਿਲਖਾ ਸਿੰਘ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ -25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਅੰਤਿਮ ਦਰਸ਼ਨ ਲਈ ਉਸ ਦੀ ਮ੍ਰਿਤਕ ਦੇਹ ਨੂੰ ਅੱਜ 3 ਵਜੇ ਉਸ ਦੇ ਸੈਕਟਰ- 8 ਦੇ ਘਰ ਰੱਖਿਆ ਜਾਵੇਗਾ।ਇਸ ਹਫ਼ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85 ਸਾਲ) ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਸੀ। ਮਿਲਖਾ ਸਿੰਘ ਨੂੰ ਉਸ ਸਮੇਂ ਵੀ ਪੀਜੀਆਈ ਦੇ ਆਈਸੀਯੂ ਵਿੱਚ ਦਾਖਲ ਸੀ ,ਜਿਸ ਕਾਰਨ ਉਹ ਆਪਣੀ ਪਤਨੀ ਦੇ ਸਸਕਾਰ ‘ਚ ਸ਼ਾਮਲ ਨਹੀਂ ਹੋ ਸਕਿਆ। ਚੰਡੀਗੜ੍ਹ ਦੇ PGIMER ਹਸਪਤਾਲ ਨੇ ਵੀ ਇੱਕ ਬਿਆਨ ਜਾਰੀ ਕਰਕੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ।

  ਦੱਸ ਦੇਈਏ ਕਿ ਮਿਲਖਾ ਸਿੰਘ ਦੀ ਕੁੱਝ ਦਿਨ ਪਹਿਲਾਂ ਹੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਆਮ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਪਰ ਫਿਰ ਵੀਰਵਾਰ ਨੂੰ ਮੁੜ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ। ਉਨ੍ਹਾਂ ਨੂੰ ਫਿਰ ਬੁਖਾਰ ਹੋ ਗਿਆ ਸੀ ਅਤੇ ਉਸਦਾ ਆਕਸੀਜਨ ਦਾ ਪੱਧਰ ਵੀ ਕਾਫ਼ੀ ਘੱਟ ਗਿਆ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਦੇ ਕਾਰਡਿਅਕ ਸੈਂਟਰ ਵਿੱਚ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ।

  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਝ ਦਿਨ ਪਹਿਲਾਂ ਹੀ ਮਿਲਖਾ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਓਲੰਪਿਕ ਜਾਣ ਵਾਲੀ ਟੀਮ ਨੂੰ ਤੁਹਾਡੇ ਅਸ਼ੀਰਵਾਦ ਦੀ ਲੋੜ ਹੈ। ਸ਼ੁੱਕਰਵਾਰ ਦੇਰ ਰਾਤ ਪੀਐੱਮ ਨੇ ਇਸ ਮਹਾਨ ਹਸਤੀ ਦੇ ਦੇਹਾਂਤ ਦੀ ਖ਼ਬਰ ‘ਤੇ ਸੋਗ ਪ੍ਰਗਟਾਇਆ ਤੇ ਪਰਿਵਾਰ ਨੂੰ ਇਸ ਮੁਸ਼ਕਲ ਵਕਤ ‘ਚ ਹਿੰਮਤ ਬਣਾਈ ਰੱਖਣ ਦੀ ਗੱਲ ਕਹੀ ਹੈ।

  LEAVE A REPLY

  Please enter your comment!
  Please enter your name here