ਟਰੱਕ ਤੇ ਸਾਈਕਲ ਦੀ ਟੱਕਰ ‘ਚ ਸਾਈਕਲ ਸਵਾਰ ਨੌਜਵਾਨ ਦੀ ਮੌਤ

  0
  56

  ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

  ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਰੇਲਵੇ ਸਟੇਸ਼ਨ ਰੋਡ ’ਤੇ ਸ਼ਿਵਮ ਹਸਪਤਾਲ ਸਾਹਮਣੇ ਹੋਈ ਟਰੱਕ ਤੇ ਸਾਈਕਲ ਦੀ ਟੱਕਰ ਵਿਚ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ। ਮ੍ਰਿਤਕ ਦੀ ਪਛਾਣ ਰੁਪਿੰਦਰ ਪੁੱਤਰ ਕਰਨੈਲ ਸਿੰਘ (19) ਵਾਸੀ ਪਿੰਡ ਕਠਾਣਾ ਥਾਣਾ ਦਸੂਹਾ ਵਜੋਂ ਹੋਈ ਹੈ।

  ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚੇ ਜਸਵੀਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੁਪਿੰਦਰ ਸ਼ਿਵਮ ਹਸਪਤਾਲ ਹੁਸ਼ਿਆਰਪੁਰ ਵਿਖੇ ਸਕਿੳੂਰਟੀ ਗਾਰਡ ਸੀ, ਜਿਸ ਕਾਰਨ ਉਹ ਹੁਸ਼ਿਆਰਪੁਰ ਪੁਰਹੀਰਾਂ ਆਪਣੀ ਭੈਣ ਦੇ ਘਰ ਹੀ ਰਹਿੰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਆਪਣੀ ਡਿੳੂਟੀ ਕਰਕੇ ਵਾਪਸ ਆਪਣੇ ਸਾਈਕਲ ’ਤੇ ਘਰ ਜਾਣ ਲੱਗਾ ਤਾਂ ਜਦੋਂ ਉਹ ਸ਼ਿਵਮ ਹਸਪਤਾਲ ਤੋਂ ਬਾਹਰ ਨਿਕਲਿਆ ਤਾਂ ਫਗਵਾੜਾ ਵਾਲੇ ਪਾਸਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾਇਆ, ਜਿਥੇ ਉਸ ਦੀ ਗੰਭੀਰ ਹਾਲਤ ਹੋਣ ਕਰ ਕੇ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ, ਜਿਸ ਨੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਰਸਤੇ ਵਿਚ ਹੀ ਦਮ ਤੋੜ ਦਿੱਤਾ।

  ਇਸ ਦੀ ਸੂਚਨਾ ਮਿਲਦੇ ਹੀ ਚੌਂਕੀ ਪੁਰਹੀਰਾਂ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤੀ। ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  LEAVE A REPLY

  Please enter your comment!
  Please enter your name here