ਡਿਪਟੀ ਕਮਿਸ਼ਨਰ ਨੇ ਲਿਆ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਜਾਇਜ਼ਾ

  0
  153

  ਹੁਸ਼ਿਆਰਪੁਰ (ਰੁਪਿੰਦਰ ) ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ•ਾ ਪੱਧਰੀ ਐਮ.ਸੀ.ਐਮ.ਸੀ. ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਗੰਭੀਰਤਾ ਨਾਲ ਸ਼ੱਕੀ ਪੇਡ ਨਿਊਜ਼ ‘ਤੇ ਨਜ਼ਰ ਰੱਖੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ ਅਤੇ ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ ਵੀ ਹਾਜ਼ਰ ਸਨ।
  ਸ਼੍ਰੀਮਤੀ ਈਸ਼ਾ ਕਾਲੀਆ ਨੇ ਕਮੇਟੀ ਮੈਂਬਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟ ਮੀਡੀਆ, ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਨਜ਼ਰ ਰੱਖਣੀ ਯਕੀਨੀ ਬਣਾਈ ਜਾਵੇ, ਤਾਂ ਜੋ ਪੇਡ ਨਿਊਜ਼ ਅਤੇ ਬਿਨ•ਾਂ ਮਨਜੂਰੀ ਇਸ਼ਤਿਹਾਰ ਟੈਲੀਕਾਸਟ ਹੋਣ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਉਮੀਦਵਾਰਾਂ ਵਲੋਂ ਇਲੈਕਟ੍ਰੋਨਿਕ ਮੀਡੀਆ ‘ਤੇ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਲਈ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ ਹੈ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ਼ਤਿਹਾਰ ਟੈਲੀਕਾਸਟ ਹੋਣ ਤੋਂ ਤਿੰਨ ਦਿਨ ਪਹਿਲਾਂ ਜ਼ਿਲ•ਾ ਪੱਧਰੀ ਐਮ.ਸੀ.ਐਮ.ਸੀ. ਨੂੰ ਮਨਜੂਰੀ ਲਈ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਐਮ.ਸੀ.ਐਮ.ਸੀ. ਵਲੋਂ 48 ਘੰਟੇ ਵਿੱਚ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਉਮੀਦਵਾਰ ਵਲੋਂ ਬਲਕ ਐਸ.ਐਮ.ਐਸ./ਵੋਇਸ ਮੈਸਿਜ਼ ਤੋਂ ਇਲਾਵਾ ਰੇਡੀਓ ਅਤੇ ਸਿਨੇਮਾ ਹਾਲ ਆਦਿ ਲਈ ਵੀ ਪ੍ਰੀ-ਸਰਟੀਫਿਕੇਸ਼ਨ ਲੈਣੀ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਦੀ ਮਨਜੂਰੀ ਲੈਣ ਲਈ ਕਮਰਾ ਨੰਬਰ 312, ਤੀਜੀ ਮੰਜ਼ਿਲ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
  ਜ਼ਿਲ•ਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ•ਾ ਪੱਧਰੀ ਐਮ.ਸੀ.ਐਮ.ਸੀ. ਵਲੋਂ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਨਾਮਜ਼ਦਗੀ ਪੇਪਰ ਦਾਖਲ ਕਰਨ ਦੌਰਾਨ ਸਬੰਧਤ ਉਮੀਦਵਾਰ ਵਲੋਂ ਸੋਸ਼ਲ ਮੀਡੀਆ ਅਕਾਊਂਟ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਸਬੰਧਤ ਸੋਸ਼ਲ ਮੀਡੀਆ ਅਕਾਊਂਟ ਨੂੰ ਮੋਨੀਟਰ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਸ਼੍ਰੀ ਲੋਕੇਸ਼ ਚੌਬੇ, ਜ਼ਿਲ•ਾ ਸਿਸਟਮ ਮੈਨੇਜਰ ਸ਼੍ਰੀ ਚਰਨ ਕੰਵਰ ਸਿੰਘ, ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਅਵਤਾਰ ਸਿੰਘ, ਸ਼੍ਰੀ ਮਾਨਵ ਸ਼ਰਮਾ, ਸ਼੍ਰੀ ਅਵਤਾਰ ਸਿੰਘ ਰਲਮਿਲ, ਸ਼੍ਰੀ ਸੁਮਿਤ ਦੱਤਾ, ਸ੍ਰੀ ਹਰਦੀਪ ਸਿੰਘ, ਸ਼੍ਰੀ ਰੋਹਿਤ ਸ਼ਰਮਾ ਅਤੇ ਸ਼੍ਰੀ ਅਰੁਣ ਕੁਮਾਰ ਵੀ ਹਾਜ਼ਰ ਸਨ।

  LEAVE A REPLY

  Please enter your comment!
  Please enter your name here