ਦਿੱਲੀ ‘ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

  0
  43

  ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

  ਦਿੱਲੀ ਵਾਸੀਆਂ ਲਈ ਇੱਕ ਰਾਹਤ ਵਾਲੀ ਖ਼ਬਰ ਹੈ। ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਾਕਡਾਊਨ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਲਾਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੜੀ ਮੇਹਨਤ ਨਾਲ ਕੋਰੋਨਾ ਨੂੰ ਕਾਬੂ ਕੀਤਾ ਗਿਆ ਹੈ ਪਰ ਅਜੇ ਤੱਕ ਪੂਰੀ ਲੜਾਈ ਨਹੀਂ ਜਿੱਤੀ ਗਈ।

  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਵਿਚ ਲਾਕਡਾਊਨ ਨੂੰ ਹੌਲੀ ਹੌਲੀ ਖੋਲ੍ਹਾਂਗੇ, ਸਭ ਤੋਂ ਪਹਿਲਾਂ ਉਨ੍ਹਾਂ ਲੋਕਾਂ ਦਾ ਧਿਆਨ ਰੱਖਣਾ ਹੈ, ਜੋ ਸਮਾਜ ਦਾ ਸਭ ਤੋਂ ਗਰੀਬ ਵਰਗ ਹੈ, ਮਜ਼ਦੂਰ ਹਨ, ਪ੍ਰਵਾਸੀ ਹਨ। ਅੱਜ ਫ਼ੈਸਲਾ ਲਿਆ ਗਿਆ ਕਿ ਸੋਮਵਾਰ ਤੋਂ ਉਸਾਰੀ ਅਤੇ ਫੈਕਟਰੀਆਂ ਖੁੱਲ੍ਹਣਗੀਆਂ, ਇਹ ਦੋਵੇਂ ਸੈਕਟਰ ਅਗਲੇ ਇਕ ਹਫ਼ਤੇ ਖੁੱਲ੍ਹੇ ਰਹਿਣਗੇ।

  ਸੋਮਵਾਰ ਸਵੇਰੇ 5 ਵਜੇ ਤੱਕ ਲਾਕਡਾਊਨ ਹੈ, ਜਿਸ ਤੋਂ ਬਾਅਦ ਹੌਲੀ ਹੌਲੀ ਦਿੱਲੀ ਅਨਲੌਕ ਵੱਲ ਵਧੇਗੀ। ਇਸਦੇ ਨਾਲ ਹੀ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਦਿੱਲੀ ਵਿੱਚ ਮੈਟਰੋ ਸੰਚਾਲਨ ਆਉਣ ਵਾਲੀ 31 ਮਈ ਤੋਂ ਨਹੀਂ ਹੋਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਜਰੂਰੀ ਨਾ ਹੋਏ ਤਾਂ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ 2 ਕਰੋੜ ਲੋਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਕੇਸ ਘੱਟ ਗਏ ਹਨ।

  ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਅਸੀਂ ਹਰ ਹਫ਼ਤੇ ਲੋਕਾਂ ਅਤੇ ਮਾਹਿਰਾਂ ਦੇ ਸੁਝਾਅ ਅਤੇ ਫੀਡਬੈਕ ਲੈ ਕੇ ਲਾਕਡਾਊਨ ਨੂੰ ਖੋਲ੍ਹਣ ਦੀ ਪ੍ਰਕਿਰਿਆ ਜਾਰੀ ਰੱਖਾਂਗੇ। ਬਸ਼ਰਤੇ ਜੇ ਵਿਚਕਾਰ ਕੋਰੋਨਾ ਲੱਗਾ ਤਾਂ ਲਾਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਨੂੰ ਰੋਕਣਾ ਪਏਗਾ। ਤੁਹਾਨੂੰ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਕੋਰੋਨਾ ਨਾਲ ਸਬੰਧਤ ਜੋ ਵੀ ਸਾਵਧਾਨੀ ਹਨ, ਉਹਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

  ਦੱਸ ਦੇਈਏ ਕਿ ਦਿੱਲੀ ਵਿੱਚ 31 ਮਈ ਤੱਕ ਲਾਕਡਾਊਨ ਲੱਗਿਆ ਹੋਇਆ ਹੈ। ਦਿੱਲੀ ਵਿੱਚ ਕੋਰੋਨਾ ਦੀ ਲਾਗ ਦਰ 1.53 ਪ੍ਰਤੀਸ਼ਤ ਤੱਕ ਹੇਠਾਂ ਆ ਗਈ ਹੈ, ਜੋ ਕਿ ਪਿਛਲੇ 64 ਦਿਨਾਂ ਵਿੱਚ ਸਭ ਤੋਂ ਘੱਟ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,072 ਨਵੇਂ ਕੇਸ ਆਏ, ਜੋ ਕਿ 66 ਦਿਨਾਂ ਵਿੱਚ ਸਭ ਤੋਂ ਘੱਟ ਹਨ। ਪਿਛਲੇ 24 ਘੰਟਿਆਂ ਦੌਰਾਨ 117 ਮਰੀਜ਼ਾਂ ਦੀ ਮੌਤ ਹੋ ਗਈ, ਜੋ ਕਿ ਪਿਛਲੇ ਦਿਨਾਂ ਨਾਲੋਂ ਘੱਟ ਹੈ।

   

  LEAVE A REPLY

  Please enter your comment!
  Please enter your name here