ਦੇਸ਼ ਨੂੰ ਕੋਰੋਨਾ ਮੁਕਤ ਬਣਾਉਣ ਦੀ ਦਿਸ਼ਾ ‘ਚ ਅਹਿਮ ਕਦਮ : ਅਮਿਤ ਸ਼ਾਹ

  0
  45

  ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

  18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਕ ਕੋਰੋਨਾ ਵੈਕਸੀਨ ਦੇਣ ਤੇ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦੇ ਫ਼ੈਸਲੇ ਲਈ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ ਕਿ ਜਨਤਾ ਦੀ ਸੁਰੱਖਿਆ ਤੇ ਸਿਹਤ ਪ੍ਰਤੀ ਮੋਦੀ ਸਰਕਾਰ ਨੇ ਹਮੇਸ਼ਾ ਸੰਕਲਪਬੱਧ ਹੋ ਕੇ ਕੰਮ ਕੀਤਾ ਹੈ। ਇਸੇ ਲੜੀ ‘ਚ ਦੇਸ਼ ਭਰ ‘ਚ 18 ਸਾਲ ਤੋਂ ਉੱਪਰ ਦੀ ਉਮਰ ਦੇ ਸਾਰੇ ਨਾਗਰਿਕਾਂ ਨੂੰ ਕੋਰੋਨਾ ਦਾ ਮੁਫ਼ਤ ਟੀਕਾ ਲਗਾਉਣ ਦੇ ਇਤਿਹਾਸਕ ਫ਼ੈਸਲੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿਲੋਂ ਧੰਨਵਾਦ ਦਿੰਦਾ ਹਾਂ। ਸ਼ਾਹ ਨੇ ਕਿਹਾ ਕਿ ਭਾਰਤ ਨੂੰ ਕੋਰੋਨਾ ਮੁਕਤ ਬਣਾਉਣ ਦੀ ਦਿਸ਼ਾ ‘ਚ ਇਹ ਅਹਿਮ ਕਦਮ ਹੈ।

  ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ ਟਵੀਟ ਕੀਤਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ‘ਚ ਮੋਦੀ ਸਰਕਾਰ ਹਰ ਭਾਰਤੀ ਦੇ ਨਾਲ ਖੜ੍ਹੀ ਹੈ।

  ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਸਾਰੇ ਬਾਲਗਾਂ ਨੂੰ ਮੁਫ਼ਤ ਟੀਕਾ ਦੇਣ ਦਾ ਐਲਾਨ ਕਰ ਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਨਾਲ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਨੂੰ ਨਵਾਂ ਬਲ ਮਿਲੇਗਾ। ਇਸ ਲੋਕ ਭਲਾਈ ਦੇ ਫ਼ੈਸਲੇ ਲਈ ਮੈਂ ਪ੍ਰਧਾਨ ਮੰਤਰੀ ਨੂੰ ਦਿਲੋਂ ਧੰਨਵਾਦ ਦਿੰਦਾ ਹਾਂ।

  ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਇਹ ਇਕ ਇਤਿਹਾਸਕ ਫ਼ੈਸਲਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਦੀ ਇੱਛਾ ਮੁਤਾਬਕ ਕੰਮ ਕੀਤਾ ਹੈ। ਕੇਂਦਰ ਸਰਕਾਰ ਹੁਣ ਆਪਣੇ ਖ਼ਰਚ ‘ਤੇ ਲੋਕਾਂ ਦਾ ਟੀਕਾਕਰਨ ਕਰੇਗੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਨੇ ਕਿਹਾ ਹੈ ਕਿ ਹੁਣ ਕਿਸੇ ਵੀ ਸੂਬਾ ਸਰਕਾਰ ਨੂੰ ਵੈਕਸੀਨ ਲਈ ਕੁਝ ਵੀ ਖ਼ਰਚ ਨਹੀਂ ਕਰਨਾ ਪਵੇਗਾ। ਸਾਰੇ ਦੇਸ਼ਵਾਸੀਆਂ ਲਈ ਭਾਰਤ ਸਰਕਾਰ ਮੁਫ਼ਤ ਵੈਕਸੀਨ ਦੇਵੇਗੀ। ਇਸ ਲੋਕ ਹਿਤਕਾਰੀ ਫ਼ੈਸਲੇ ਲਈ ਪ੍ਰਧਾਨ ਮੰਤਰੀ ਦਾ ਹਾਰਦਿਕ ਧੰਨਵਾਦ।

  ਆਰਜੇਡੀ ਦੀ ਸੱਤਾ ਵਾਲੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਮੁਫ਼ਤ ਟੀਕਾ ਉਪਲਬਧ ਕਰਵਾਉਣ ਤੇ ਪਿਛਲੇ ਸਾਲ ਵਾਂਗ ਪ੍ਰਧਾਨ ਮੰਤਰੀ ਗ਼ਰੀਬ ਭਲਾਈ ਅੰਨ ਯੋਜਨਾ ਨੂੰ ਦੀਵਾਲੀ ਤਕ ਵਧਾ ਕੇ ਸਾਰੇ ਰਾਸ਼ਨ ਕਾਰਡਧਾਰੀਆਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਇਹ ਕੋਰੋਨਾ ਨਾਲ ਜੰਗ ਜਿੱਤਣ ‘ਚ ਮਦਦਗਾਰ ਹੋਵੇਗਾ।

  LEAVE A REPLY

  Please enter your comment!
  Please enter your name here