ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਾਲੇ ਅੱਜ ਦੁਪਹਿਰੇ 3 ਵਜੇ ਪੰਜਾਬ ਭਵਨ ‘ਚ ਹੋਵੇਗੀ ਮੀਟਿੰਗ

  0
  81

  ਚੰਡੀਗੜ੍ਹ, (ਰਵਿੰਦਰ) :

  ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਅਤੇ ਕਾਂਗਰਸ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖੁੱਸ ਜਾਣ ਅਤੇ ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੀ ਸਿਆਸੀ ਗਰਮਾ ਗਈ ਹੈ। ਇੱਕ ਪਾਸੇ ਸਿੱਧੂ ਅਸਤੀਫ਼ਾ ਵਾਪਸ ਲੈਣ ਦੀਆਂ ਸ਼ਰਤਾਂ ‘ਤੇ ਅੜੇ ਹੋਏ ਹਨ ਅਤੇ ਪਾਰਟੀ ਪੰਜਾਬ ‘ਚ ਨਵਾਂ ਪ੍ਰਧਾਨ ਲਗਾਉਣ ਦੀ ਤਿਆਰੀ ‘ਚ ਹੈ।

  ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਨਾਲ ਹਰ ਇਕ ਗੱਲ ‘ਤੇ ਵਿਚਾਰ ਵਟਾਂਦਰੇ ਕੀਤਾ ਜਾਵੇਗਾ। ਚੰਨੀ ਨੇ ਪਹਿਲਾਂ ਵੀ ਸਿੱਧੂ ਨੂੰ ਮਿਲਣ ਦਾ ਪ੍ਰਗੋਰਾਮ ਬਣਾਇਆ ਸੀ ਪਰ ਚਰਚਾ ਹੈ ਕਿ ਹਾਈਕਮਾਨ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ। ਸਿੱਧੂ ਦੇ ਅਸਤੀਫ਼ੇ ਮਗਰੋਂ ਚੰਨੀ ਦੀ ਉਨ੍ਹਾਂ ਨਾਲ ਪਹਿਲੀ ਮੀਟਿੰਗ ਹੈ।

  ਓਧਰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਉਹਨਾਂ ਨੇ ਕਿਹਾ ਕਿ ਇਹ ਮੁੱਦਾ ਜਲਦ ਹੀ ਹੱਲ ਹੋ ਜਾਵੇਗਾ। ਉਹਨਾਂ ਨੇ ਕਿਹਾ ਕਿ ਨਵਜੋਤ ਸਿੱਧੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਕਾਂਗਰਸ ਦੀ ਅਗਵਾਈ ਕਰਨਗੇ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।ਮੰਨਿਆ ਜਾ ਰਿਹਾ ਹੈ ਕਿ ਅੱਜ ਮੀਟਿੰਗ ਵਿੱਚ ਦਾਗੀ ਲੀਡਰਾਂ ਤੇ ਅਫ਼ਸਰਾਂ ਬਾਰੇ ਚੰਨੀ ਤੇ ਸਿੱਧੂ ਵਿਚਾਲੇ ਚਰਚਾ ਹੋਏਗੀ। ਇਸ ਲਈ ਕੁੱਝ ਅਫ਼ਸਰਾਂ ਦੀ ਫਿਰ ਕੁਰਸੀ ਜਾ ਸਕਦੀ ਹੈ। ਪਾਰਟੀ ਲੀਡਰਸ਼ਿਪ ਨਵਜੋਤ ਸਿੱਧੂ ਦੇ ਅਸਤੀਫੇ ਦੀ ਕਾਰਵਾਈ ਤੋਂ ਬੇਹੱਦ ਨਾਰਾਜ਼ ਹੈ। ਜੇਕਰ ਸਿੱਧੂ ਅਸਤੀਫਾ ਵਾਪਸ ਨਹੀਂ ਲੈਂਦੇ ਤਾਂ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਥਾਂ ਕੌਣ ਸੂਬਾ ਪ੍ਰਧਾਨ ਬਣੇਗਾ, ਇਸ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ।

  ਦੱਸ ਦੇਈਏ ਕਿ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਅਟਕਲਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ। ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਵਿਚਾਲੇ ਕਰੀਬ 45 ਮਿੰਟ ਤੱਕ ਗੱਲਬਾਤ ਹੋਈ ਹੈ। ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਨਾਰਾਜ਼ ਦਿਖਾਈ ਦੇ ਰਹੇ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਤਾਜ਼ਾ ਹਾਲਾਤ ਨੂੰ ਵੇਖਦਿਆਂ ਕਾਂਗਰਸ ਵੀ ਕੈਪਟਨ ਨੂੰ ਮਨਾਉਣ ਵਿੱਚ ਜੁਟ ਗਈ ਹੈ।

  LEAVE A REPLY

  Please enter your comment!
  Please enter your name here