ਮਾਹਿਲਪੁਰ – ਸਿੱਖ ਵਿਦਿਅਕ ਕੌਂਸਲ ਅਧੀਨ ਚੱਲ ਰਹੇ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕੌਂਸਲ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਨਵੇਂ ਸੈਸ਼ਨ 2019-20 ਦੀ ਆਰੰਭਤਾ ਸਬੰਧੀ ਇਕ ਧਾਰਮਿਕ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਭੋਗ ਪਾਏ ਗਏ ਅਤੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਵੇਂ ਸੈਸ਼ਨ ਦੌਰਾਨ ਕਾਲਜ ਵਿਖੇ ਦਾਖਿਲ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ•ਾਂ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਨੈਤਿਕ ਅਤੇ ਧਾਰਮਿਕ ਸਿੱਖਿਆ ਗ੍ਰਹਿਣ ਕਰਕੇ ਚੰਗੇ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ। ਉਨ•ਾਂ ਵਿਦਿਆਰਥੀਆਂ ਨੂੰ ਕਾਲਜ ਵਿਖੇ ਵੱਖ ਵੱਖ ਵਜ਼ੀਫਾ ਸਕੀਮਾਂ ਤਹਿਤ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕੌਂਸਲ ਦੇ ਅਹੁਦੇਦਾਰਾਂ ਵਲੋਂ ਪਿਛਲੇ ਸੈਸ਼ਨ ਦੌਰਾਨ ਵੱਖ ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖ ਵਿਦਿਅਕ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ,ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ ਤੋਂ ਇਲਾਵਾ ਗੁਰਮੇਲ ਸਿੰਘ ਗਿੱਲ ਖੜੌਦੀ, ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ, ਕਰਨਲ ਸੁਰਿੰਦਰ ਸਿੰਘ ਬੈਂਸ, ਪ੍ਰੋ ਕੰਵਲ ਸਿੰਘ, ਵੀਰਇੰਦਰ ਸ਼ਰਮਾ, ਕਾਲਜ ਦੇ ਉੱਪ ਪ੍ਰਿੰਸੀਪਲ ਪ੍ਰੋ ਅਰਾਧਨਾ ਦੁੱਗਲ, ਬੀਐਡ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਵਿੰਦਰ ਡੋਗਰਾ, ਗਿਆਨ ਸਿੰਘ ਕਾਲੇਵਾਲ ਭਗਤਾਂ,ਸਰਪੰਚ ਕੁਲਵਿੰਦਰ ਸਿੰਘ,ਸਤਵੀਰ ਸਿੰਘ ਮਾਹਿਲਪੁਰ,ਸੰਤੋਖ ਸਿੰਘ ਪਥਰਾਲਾ,ਪ੍ਰੋ ਸਰਵਣ ਸਿੰਘ, ਕਪਿਲ ਸ਼ਰਮਾ, ਨੰਬਰਦਾਰ ਜਰਨੈਲ ਸਿੰਘ,ਬਲਰਾਜ ਸਿੰਘ, ਰੁਪਿੰਦਰ ਸਿੰਘ,ਦਵਿੰਦਰ ਕੁਮਾਰ ਬਾਲੀ,ਪ੍ਰੋ ਜਸਵਿੰਦਰ ਸਿੰਘ, ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਕਾਲਜ ਦਾ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ- ਕਾਲਜ ਵਿਖੇ ਕਰਵਾਏ ਧਾਰਮਿਕ ਸਮਾਰੋਹ ਮੌਕੇ ਹਾਜ਼ਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਇੰਦਰਜੀਤ ਸਿੰਘ ਭਾਰਟਾ ਅਤੇ ਹੋਰ ਪਤਵੰਤੇ।
ਕੈਪਸ਼ਨ- ਕਾਲਜ ਵਿਖੇ ਕੀਰਤਨ ਕਰਦੇ ਹੋਏ ਸੰਗੀਤ ਵਿਭਾਗ ਦੇ ਵਿਦਿਆਰਥੀ।