ਨੌਜਵਾਨਾਂ ਤੇ ਸੈਲਫ ਹੈਲਪ ਗਰੁੱਪਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਮੁਹੱਈਆ ਕਰਵਾਇਆ ਜਾਵੇ ਵੱਧ ਤੋਂ ਵੱਧ ਕਰਜ਼ਾ : ਏ.ਡੀ.ਸੀ.

    0
    150

    ਹੁਸ਼ਿਆਰਪੁਰ (ਰੁਪਿੰਦਰ ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਅਤੇ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਲਈ ਬੈਂਕਾਂ ਵਲੋਂ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰ ਸਕਣ। ਉਹ ਅੱਜ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਦੇ ਵੱਖ-ਵੱਖ ਬੈਂਕਾਂ ਵਲੋਂ ਕਰਜ਼ਾ ਯੋਜਨਾ ਸਾਲ 2018-19 ਤਹਿਤ 2018 ਤੱਕ ਕੁੱਲ 7066.59 ਕਰੋੜ ਰੁਪਏ ਦੇ ਤੌਰ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
    ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਦੇਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਗਰੁੱਪ ਤਾਂ ਹੀ ਆਪਣਾ ਕਾਰੋਬਾਰ ਜਲਦੀ ਸ਼ੁਰੂ ਕਰ ਸਕਦੇ ਹਨ, ਜੇਕਰ ਬੈਂਕਾਂ ਵਲੋਂ ਸਮੇਂ ਸਿਰ ਕਰਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਰੂਰਤਮੰਦ ਲੋਕਾਂ ਨੂੰ ਵੀ ਬਿਨ੍ਹਾਂ ਕਿਸੇ ਖੱਜਲ-ਖੁਆਰੀ ਕਰਜ਼ਾ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਅਧੀਨ ਜ਼ਿਆਦਾ ਤੋਂ ਜ਼ਿਆਦਾ ਯੋਗ ਵਿਅਕਤੀਆਂ ਦਾ ਬੀਮਾ ਕੀਤਾ ਜਾਵੇ।
    ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਉਪ ਜ਼ਿਲ੍ਹਾ ਮੈਨੇਜਰ ਸ੍ਰੀ ਸੰਜੀਵ ਸੇਠ, ਡੀ.ਡੀ.ਐਮ. ਨਾਬਾਰਡ ਸ੍ਰੀਮਤੀ ਇੰਦਰਜੀਤ ਕੌਰ, ਲੀਡ ਜ਼ਿਲ੍ਹਾ ਮੈਨੇਜਰ ਸ੍ਰੀ ਰਾਮ ਕ੍ਰਿਸ਼ਨ ਚੋਪੜਾ ਨੇ ਵੀ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ।

    LEAVE A REPLY

    Please enter your comment!
    Please enter your name here