ਪੁਲਿਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਵਿਚ 13 ਨਕਸਲੀ ਮਾਰੇ ਗਏ

  0
  69

  ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

  ਮਹਾਂਰਾਸ਼ਟਰ ਵਿੱਚ ਨਕਸਲ ਵਿਰੋਧੀ ਮੁਹਿੰਮ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਹਾਂਰਾਸ਼ਟਰ ਦੇ ਗੜ੍ਹਚਿਰੋਲੀ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਜਿਸ ਵਿਚ 13 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੱਸ ਦੇਈਏ ਕਿ ਮਹਾਂਰਾਸ਼ਟਰ ਪੁਲਿਸ ਦੀ ਸੀ -60 ਯੂਨਿਟ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਗੜ੍ਹਚਿਰੌਲੀ ਦੇ ਡੀਆਈਜੀ ਸੰਦੀਪ ਪਾਟਿਲ ਨੇ ਇਹ ਜਾਣਕਾਰੀ ਦਿੱਤੀ।

  ਸੂਤਰਾਂ ਨੇ ਦੱਸਿਆ ਕਿ ਕਾਸਨਸੂਰ ਦਾਲਮ ਦੇ ਨਕਸਲੀਆਂ ਨੇ ਤੇਂਦੂ ਪੱਤੇ ਦੇ ਠੇਕੇ ਨੂੰ ਲੈ ਕੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਦੋਂ ਪੁਲਿਸ ਨੂੰ ਇਸਦੀ ਖੂਫੀਆ ਜਾਣਕਾਰੀ ਮਿਲੀ। ਨਕਸਲੀਆਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਤੜਕੇ ਸਵੇਰੇ ਰਵਾਨਾ ਹੋਣ ਵਾਲੇ ਸਨ, ਪਰ ਉਨ੍ਹਾਂ ਦੇ ਕੈਂਪ ‘ਤੇ ਗੜ੍ਹਚਿਰੌਲੀ ਅਤੇ ਅਹੇੜੀ ਦੇ ਪ੍ਰਣਾਹਿਤਾ ਮੁੱਖ ਦਫ਼ਤਰ ਦੇ ਕਮਾਂਡੋਜ਼ ਨੇ ਹਮਲਾ ਕਰ ਦਿੱਤਾ।ਹਾਲਾਂਕਿ ਅਜੇ ਤੱਕ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਇਲਾਕੇ ਵਿਚ ਇਕ ਪੁਲਿਸ ਟੀਮ ਦੀ ਸਰਚ ਆਪ੍ਰੇਸ਼ਨ ਜਾਰੀ ਹੈ। ਦੱਸ ਦਈਏ ਕਿ ਮਹਾਂਰਾਸ਼ਟਰ ਦਾ ਗੜਚਿਰੋਲੀ ਖੇਤਰ ਛੱਤੀਸਗੜ੍ਹ ਦੀ ਸਰਹੱਦ ਨਾਲ ਲੱਗਿਆ ਹੋਇਆ ਹੈ। ਇਹ ਸਾਰਾ ਖੇਤਰ ਨਕਸਲ ਪ੍ਰਭਾਵਿਤ ਹੈ।

  ਦੱਸਿਆ ਜਾ ਰਿਹਾ ਹੈ ਕਿ ਪੁਲਿਸ ਟੀਮ ਨੂੰ ਇਲਾਕੇ ਵਿਚ ਨਕਸਲੀਆਂ ਬਾਰੇ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਦੀ ਸੀ -60 ਕਮਾਂਡੋ ਟੀਮ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਸਮੇਂ ਦੌਰਾਨ ਨਕਸਲਵਾਦੀਆਂ ਨੇ ਪੁਲਿਸ ਟੀਮ ‘ਤੇ ਹਮਲਾ ਕੀਤਾ ਅਤੇ ਫਿਰ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁਕਾਬਲੇ ਵਿਚ 13 ਨਕਸਲੀ ਮਾਰੇ ਗਏ ਹਨ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਗੜ੍ਹਚਿਰੌਲੀ ਦੇ ਡੀਆਈਜੀ ਸੰਦੀਪ ਪਾਟਿਲ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।

  LEAVE A REPLY

  Please enter your comment!
  Please enter your name here