ਪ੍ਰੋ. ਅਰਾਧਨਾ ਦੁੱਗਲ ਨੂੰ ਖਾਲਸਾ ਕਾਲਜ ਦੇ ਉੱਪ ਪ੍ਰਿੰਸੀਪਲ ਵਜੋਂ ਕਾਰਜਭਾਰ ਸੌਂਪਿਆ

  0
  209

  ਮਾਹਿਲਪੁਰ (ਸੇਖੋਂ ) -ਸਿੱਖ ਵਿਦਿਅਕ ਕੌਂਸਲ ਅਧੀਨ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਅੱਜ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਪ੍ਰਬੰਧਕੀ ਕਮੇਟੀ ਵਲੋਂ ਕਾਲਜ ਵਿਖੇ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਪ੍ਰੋ ਅਰਾਧਨਾ ਦੁੱਗਲ ਨੂੰ ਕਾਲਜ ਦੇ ਉੱਪ ਪ੍ਰਿੰਸੀਪਲ ਵਜੋਂ ਕਾਰਜਭਾਰ ਸੌਪਿਆ ਗਿਆ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ ਸਮੇਤ ਸਮੂਹ ਅਹੁਦੇਦਾਰਾਂ ਨੇ ਨਵ ਨਿਯੁਕਤ ਉੱਪ ਪ੍ਰਿਸੀਪਲ ਪ੍ਰੋ ਅਰਾਧਨਾ ਦੁੱਗਲ ਨੂੰ ਮੁਬਾਰਕਵਾਦ ਦਿੱਤੀ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪ੍ਰੋ ਅਰਾਧਨਾ ਦੁੱਗਲ ਨੂੰ ਉਨ੍ਹਾਂ ਦੇ ਕਾਲਜ ਅਧਿਆਪਨ ਦੇ ਤਜਰਬੇ,ਯੋਗਤਾ ਅਤੇ ਸੀਨੀਆਰਤਾ ਦੇ ਆਧਾਰ ‘ਤੇ ਇਸ ਅਹੁਦੇ ਲਈ ਚੁਣਿਆ ਗਿਆ ਹੈ। ਇਸ ਮੌਕੇ ਉੱਪ ਪ੍ਰਿੰਸੀਪਲ ਪ੍ਰੋ ਅਰਾਧਨਾ ਦੁੱਗਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ ਅਤੇ ਆਪਣਾ ਕੰਮ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੌਂਸਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ, ਪ੍ਰਿੰ. ਡਾ. ਪਰਵਿੰਦਰ ਸਿੰਘ,ਸੇਵਾ ਮੁਕਤ ਸੈਨੇਟਰ ਪ੍ਰਿੰ ਅਵਤਾਰ ਸਿੰਘ ਬੇਦੀ ਸਮੇਤ ਕੌਂਸਲ ਦੇ ਬਾਕੀ ਅਹੁਦੇਦਾਰਾਂ ਵਿਚ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ,ਗੁਰਮੇਲ ਸਿੰਘ ਗਿੱਲ ਖੜੌਦੀ,ਪ੍ਰੋ ਕਮਲ, ਵੀਰਇੰਦਰ ਸ਼ਰਮਾ, ਸਰਪੰਚ ਕੁਲਵਿੰਦਰ ਸਿੰਘ, ਪ੍ਰੋ ਸਰਵਣ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਕਾਲਜ ਦੇ ਸਟਾਫ਼ ਵਲੋਂ ਵੀ ਪ੍ਰੋ ਅਰਾਧਨਾ ਨੂੰ ਇਸ ਨਿਯੁਕਤੀ ‘ਤੇ ਮੁਬਾਰਕਵਾਦ ਦਿੱਤੀ ਗਈ।
  ਕੈਪਸ਼ਨ- ਪ੍ਰੋ ਅਰਾਧਨਾ ਦੁੱਗਲ ਨੂੰ ਉੱਪ ਪ੍ਰਿੰਸੀਪਲ ਵਜੋਂ ਕਾਰਜਭਾਰ ਸੌਂਪਣ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ,ਮੈਨੇਜਰ ਇੰਦਰਜੀਤ ਸਿੰਘ ਭਾਰਟਾ,ਸਕੱਤਰ ਗੁਰਿੰਦਰ ਸਿੰਘ ਬੈਂਸ ਅਤੇ ਕੌਂਸਲ ਦੇ ਹੋਰ ਅਹੁਦੇਦਾਰ।

  LEAVE A REPLY

  Please enter your comment!
  Please enter your name here