ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ, ਜੂਨ ਦੇ ਆਖ਼ਰੀ ਹਫ਼ਤੇ ਪੁੱਜੇਗਾ ਮੌਨਸੂਨ

    0
    149

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਵਿਚ ਗੜਬੜ ਵਾਲੀਆਂ ਪੱਛਮੀ ਪੌਣਾਂ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਤੜਕੇ ਤਿੰਨ ਵਜੇ ਤੋਂ ਬਾਅਦ ਤੇਜ਼ ਹਵਾਵਾਂ ਦਰਮਿਆਨ ਹਲਕੀ ਬਾਰਿਸ਼ ਦਰਜ ਕੀਤੀ ਗਈ ਜਿਸ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੀ ਉੱਥੇ ਕਿਸਾਨਾਂ ਨੂੰ ਫ਼ਸਲਾਂ ਲਈ ਕੁਦਰਤੀ ਪਾਣੀ ਮਿਲ ਗਿਆ। ਹਨੇਰੀ ਤੇ ਬਾਰਿਸ਼ ਨਾਲ ਤਾਪਮਾਨ ‘ਚ ਵੀ ਆਮ ਨਾਲੋਂ 8 ਤੋਂ 12 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਗਈ। ਉਧਰ ਪੀਏਯੂ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਅਨੁਸਾਰ ਬੁੱਧਵਾਰ ਨੂੰ ਪੰਜਾਬ ਵਿਚ ਕਈ ਥਾਈਂ ਬੱਦਲਵਾਈ ਰਹਿਣ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ। ਵੀਰਵਾਰ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ। ਡਾ. ਸਿੱਧੂ ਅਨੁਸਾਰ ਤਿੰਨ ਜੂਨ ਨੂੰ ਮੌਨਸੂਨ ਕੇਰਲ ਪੁੱਜ ਜਾਵੇਗਾ ਤੇ ਜੂਨ ਦੇ ਆਖਰੀ ਹਫ਼ਤੇ ਇਸ ਦੇ ਪੰਜਾਬ ਤੇ ਹਰਿਅਣਾ ਪੁੱਜਣ ਦੀ ਸੰਭਾਵਨਾ ਹੈ।

    LEAVE A REPLY

    Please enter your comment!
    Please enter your name here