ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਵਚਨਬੱਧ : ਡਿਪਟੀ ਕਮਿਸ਼ਨਰ

  0
  171

  ਹੁਸ਼ਿਆਰਪੁਰ (ਰੁਪਿੰਦਰ ) ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਹ ਅੱਜ ਸਤੰਬਰ ਮਹੀਨੇ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮ੍ਰਿਤ ਸਿੰਘ ਵੀ ਮੌਜੂਦ ਸਨ।
  ਡਿਪਟੀ ਕਮਿਸ਼ਨਰ ਨੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਗਾ ਰੋਜ਼ਗਾਰ ਮੇਲਿਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਕਿਹਾ ਕਿ ਇਨ•ਾਂ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਉਦਯੋਗਿਕ ਅਤੇ ਵਪਾਰਿਕ ਅਦਾਰਿਆਂ ਵਿੱਚ ਪਲੇਸਮੈਂਟ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਲਈ ਵੀ ਰਾਹ ਪੱਧਰਾ ਕੀਤਾ ਜਾਵੇਗਾ, ਤਾਂ ਜੋ ਨੌਜਵਾਨ ਆਪਣੇ ਪੈਰ•ਾਂ ਸਿਰ ਖੜ•ੇ ਹੋ ਸਕਣ। ਉਨ•ਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਅਤੇ ਸਵੈ-ਰੋਜ਼ਗਾਰ ਨੂੰ ਪ੍ਰਫੁੱਲਤ ਕਰਨ ਲਈ ਈ-ਰਿਕਸ਼ਾ ਨੂੰ ਵੱਧ ਤੋਂ ਵੱਧ ਪ੍ਰਮੋਟ ਕੀਤਾ ਜਾਵੇਗਾ, ਇਸ ਲਈ ਸਬੰਧਤ ਵਿਭਾਗ ਗੰਭੀਰਤਾ ਨਾਲ ਕੰਮ ਕਰਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹੁਸ਼ਿਆਰਪੁਰ ਵਿੱਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ ਅਤੇ ਇਹ ਬਿਊਰੋ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ।
  ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਬਿਊਰੋ ਵਿੱਚ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਮੁਫ਼ਤ ਇੰਟਰਨੈਟ ਦੀ ਸੁਵਿਧਾ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਵਿਦਿਆਰਥੀ ਬਿਊਰੋ ਵਿੱਚ ਆ ਕੇ ਕਿਸੇ ਵੀ ਸਿਖਿਅਕ ਕੰਮ ਲਈ ਇੰਟਰਨੈਟ ਦਾ ਪ੍ਰਯੋਗ ਕਰ ਸਕਦੇ ਹਨ ਅਤੇ ਨਾਲ ਹੀ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਲਈ ਅਪਲਾਈ ਵੀ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਤਕਨੀਕੀ ਸਿੱਖਿਆ ਦੇ ਚਾਹਵਾਨ ਨੌਜਵਾਨਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਤਕਨੀਕੀ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਨੀਅਰ ਸੈਕੰਡਰੀ ਸਕੂਲਾਂ/ਕਾਲਜਾਂ, ਆਈ.ਟੀ.ਆਈ. ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀਆਂ ਨੂੰ ਰੋਜ਼ਾਨਾ ਇਸ ਦਫ਼ਤਰ ਦਾ ਦੌਰਾ ਕਰਵਾ ਕੇ ਪੰਜਾਬ ਸਰਕਾਰ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਜੁਲਾਈ ਮਹੀਨੇ ਵਿੱਚ ਵੱਖ-ਵੱਖ ਪਲੇਸਮੈਂਟ ਕੈਂਪਾਂ ਤਹਿਤ ਕਰੀਬ 120 ਨੌਜਵਾਨਾ ਦੀ ਪਲੇਸਮੈਂਟ ਹੋ ਚੁੱਕੀ ਹੈ ਅਤੇ ਵੱਖ-ਵੱਖ ਸਕੂਲ/ਕਾਲਜਾਂ ਦੇ ਕਰੀਬ 700 ਵਿਦਿਆਰਥੀ ਇਸ ਬਿਊਰੋ ਵਿੱਚ ਦੌਰਾ ਕਰ ਚੁੱਕੇ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ 70 ਨੌਜਵਾਨ ਮੁਫਤ ਇੰਟਰਨੈਟ ਸੁਵਿਧਾ ਵੀ ਪ੍ਰਾਪਤ ਕਰ ਚੁੱਕੇ ਹਨ।
  ਇਸ ਮੌਕੇ ਜ਼ਿਲ•ਾ ਰੋਜ਼ਗਾਰ ਅਫ਼ਸਰ ਸ਼੍ਰੀ ਗੁਰਮੇਲ ਸਿੰਘ, ਜ਼ਿਲ•ਾ ਲੀਡ ਬੈਂਕ ਮੈਨੇਜਰ ਸ਼੍ਰੀ ਆਰ. ਕੇ ਚੋਪੜਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਵਰਮਾ ਤੋਂ ਇਲਾਵਾ ਆਈ.ਟੀ.ਆਈ., ਪੋਲੀਟੈਕਨਿਕ ਕਾਲਜ, ਵਪਾਰਕ ਮੰਡਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

  LEAVE A REPLY

  Please enter your comment!
  Please enter your name here