ਬਲੈਕ ਫੰਗਸ -ਸਰਕਾਰੀ ਹਸਪਤਾਲਾਂ ਤੇ ਪੇਂਡੂ ਸਿਹਤ ਕੇਂਦਰਾਂ ‘ਚ ਦਵਾਈਆਂ ਦੀ ਹੋਵੇ ਉਪਲੱਬਧਤਾ : ਕੈਪਟਨ

  0
  56

  ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

  ਪੰਜਾਬ ਸਰਕਾਰ ਨੇ ਮਿਊਕਰ ਮਾਈਕੋਸਿਸ ਯਾਨੀ ਬਲੈਕ ਫੰਗਸ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਤੇ ਦਿਹਾਤਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿਚ ਇਸ ਬਿਮਾਰੀ ਦੇ ਇਲਾਜ ਲਈ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਬਲੈਕ ਫੰਗਸ ਜੋ ਕਿ ਕਈ ਸੂਬਿਆਂ ਵਿਚ ਫੈਲ ਗਈ ਹੈ ਦਾ ਛੇਤੀ ਪਤਾ ਲਾਉਣ ਤੇ ਇਲਾਜ ਲਈ ਦਿਹਾਤੀ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿਚ ਡਾਕਟਰ ਤਾਇਨਾਤ ਕੀਤੇ ਜਾਣ। ਬਿਮਾਰੀ ਦਾ ਜਾਨਲੇਵਾ ਖ਼ਤਰਿਆਂ ਨੂੰ ਟਾਲ਼ਣ ਲਈ ਇਸ ਦਾ ਛੇਤੀ ਪਤਾ ਲਾਉਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ. ਕੇਕੇ ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਿਰਾਂ ਦੀ ਟੀਮ ਨੂੰ ਕਿਹਾ ਕਿ ਲੈਵਲ-3 ਸਿਹਤ ਕੇਂਦਰਾਂ ਵਿਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਗ਼ੈਰ-ਜ਼ਰੂਰੀ ਤੌਰ ‘ਤੇ ਸਟੀਰਾਇਡ ਦੀ ਪਛਾਣ ਕੀਤੀ ਗਈ ਹੈ, ਖ਼ਾਸ ਕਰ ਸ਼ੂਗਰ ਦੇ ਮਰੀਜ਼ਾਂ ਵਿਚ।

  ਮੀਟਿੰਗ ਵਿਚ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿਚ ਸਟੀਰਾਇਡ ਦੀ ਵਧੇਰੇ ਵਰਤੋਂ ਬਿਮਾਰੀ ਦਾ ਮੁੱਖ ਕਾਰਨ ਹੈ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਨੂੰ ਬਦਲਵੇਂ ਪ੍ਰਯੋਗ ਕਰਨ ਲਈ ਕਿਹਾ ਗਿਆ ਹੈ ਤੇ ਮਾਹਿਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਲਾਜ ਦਾ ਬਦਲ ਤੇ ਵੱਖਰੀ ਵਿਧੀ ਲੱਭੀ ਜਾਵੇ।ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿਚ ਸੂਬੇ ਵਿਚ ਬਲੈਕ ਫੰਗਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹਾਲਾਂਕਿ ਇਸ ਸਮੇਂ ਦੌਰਾਨ ਕਈ ਦੂਜੇ ਸੂਬਿਆਂ ਵਿਚ ਕੇਸ ਸਾਹਮਣੇ ਆਏ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਤੇ ਸਥਿਤੀ ਕਿਸੇ ਵੇਲੇ ਵੀ ਬਦਲ ਸਕਦੀ ਹੈ, ਜਿਸ ਲਈ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਸਖ਼ਤ ਇਹਹਿਆਤੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਸੂਬਾ ਸਰਕਾਰ ਨੇ ਕੱਲ੍ਹ ਹੀ ਇਸ ਬਿਮਾਰੀ ਨੂੰ ਮਹਾਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਹੈ।

   

  LEAVE A REPLY

  Please enter your comment!
  Please enter your name here