ਬੀਟੈੱਕ ਪਾਸ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

  0
  71

  ਨਾਭਾ, ਜਨਗਾਥਾ ਟਾਇਮਜ਼: (ਰੁਪਿੰਦਰ)

  ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜ਼ਮੀਨੀ ਪੱਧਰ ਤੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ ਅਤੇ ਨੌਜਵਾਨ ਦਿਨੋਂ-ਦਿਨ ਨੌਕਰੀ ਨਾ ਮਿਲਣ ਦੇ ਚੱਲਦਿਆਂ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਇਸ ਤਰ੍ਹਾਂ ਦੀ ਤਾਜ਼ਾ ਘਟਨਾ ਵੇਖਣ ਨੂੰ ਮਿਲੀ ਨਾਭਾ ਵਿਖੇ ਜਿੱਥੇ ਵਿਸ਼ਾਲ ਕੁਮਾਰ ਉਮਰ 25 ਸਾਲ ਜਿਸ ਨੇ ਥਾਪਰ ਯੂਨੀਵਰਸਿਟੀ ਵਿੱਚੋਂ ਬੀ.ਟੈੱਕ. ਦੀ ਪੜ੍ਹਾਈ ਕਰਕੇ ਨੌਕਰੀ ਦੀ ਤਲਾਸ਼ ਵਿੱਚ ਸੀ, ਨੌਕਰੀ ਨਾ ਮਿਲਣ ਦੇ ਚੱਲਦਿਆਂ ਵਿਸ਼ਾਲ ਕੁਮਾਰ ਨੇ ਨਾਭਾ ਰੋਹਟੀ ਪੁਲ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਵਿਸ਼ਾਲ ਕੁਮਾਰ ਵਲੋਂ ਕੀਤੀ ਆਤਮਹੱਤਿਆ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵਿਸ਼ਾਲ ਕੁਮਾਰ ਘਰ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਪਿਤਾ ਨੇ ਦੱਸਿਆ ਕਿ ਅਸੀਂ ਆਪਣੇ ਪੁੱਤ ਨੂੰ ਪੜ੍ਹਾ ਲਿਖਾ ਕੇ ਇਸ ਮੁਕਾਮ ਤੱਕ ਪਹੁੰਚਾ ਦਿੱਤਾ ਸੀ ਕਿ ਉਸ ਨੂੰ ਇਕ ਵਧੀਆ ਨੌਕਰੀ ਮਿਲੇਗੀ ਪਰ ਉਸ ਨੂੰ ਨੌਕਰੀ ਨਹੀਂ ਮਿਲੀ ਜਿਸ ਕਰਕੇ ਉਸ ਨੇ ਇਹ ਕਦਮ ਚੁੱਕ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਜਿਸ ਦੀ ਲਾਸ਼ ਤਿੰਨ ਦਿਨਾਂ ਬਾਅਦ ਹੀ ਨਹਿਰ ਤੋਂ ਬਰਾਮਦ ਹੁੰਦੀ ਹੈ। ਹੁਣ ਘਰ ਵਿੱਚ ਮਾਂ ਬਾਪ ਅਤੇ ਉਸ ਦੀ ਭੈਣ ਹੀ ਰਹਿ ਗਏ ਹਨ।

  ਮ੍ਰਿਤਕ ਵਿਸ਼ਾਲ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਬਹੁਤ ਹੀ ਹੋਣਹਾਰ ਸੀ ਜਿਸ ਨੂੰ ਅਸੀਂ ਬੜੀ ਮਿਹਨਤ ਦੇ ਨਾਲ ਪੜ੍ਹਾਇਆ ਉਸ ਨੂੰ ਥਾਪਰ ਵਿੱਚ ਬੀਟੈਕ ਦਾ ਡਿਪਲੋਮਾ ਵੀ ਕਰਵਾਇਆ ਪਰ ਉਸ ਨੂੰ ਨੌਕਰੀ ਨਹੀਂ ਮਿਲੀ। ਜਿਸ ਕਰਕੇ ਉਸ ਨੇ ਬੇਖ਼ੌਫ਼ ਕਦਮ ਚੁੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਾਨੂੰ ਆਪਣੇ ਬੇਟੇ ਤੇ ਬਹੁਤ ਉਮੀਦਾਂ ਸਨ ਕਿ ਉਹ ਸਾਡੇ ਬੁਢਾਪੇ ਦਾ ਸਹਾਰਾ ਬਣੇਗਾ ਪਰ ਸਨ ਇਹ ਨਹੀਂ ਸੀ ਪਤਾ ਕਿ ਉਹ ਐਡਾ ਵੱਡਾ ਕਦਮ ਉਠਾ ਲਵੇਗਾ।ਆਮ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵੇਲੇ ਵਾਅਦਾ ਕੀਤਾ ਗਿਆ ਸੀ ਅਸੀਂ ਘਰ-ਘਰ ਨੌਕਰੀ ਦੇਵਾਂਗੇ ਪਰ ਇਸ ਦਾ ਅੰਜਾਮ ਸਾਹਮਣੇ ਆ ਰਿਹਾ ਹੈ ਅਤੇ ਪੜ੍ਹੇ ਲਿਖੇ ਨੌਜਵਾਨ ਆਤਮਹੱਤਿਆ ਕਰ ਰਹੇ ਹਨ। ਇਹ ਜੋ ਘਟਨਾ ਵਾਪਰੀ ਹੈ ਬਹੁਤ ਹੀ ਮੰਦਭਾਗੀ ਹੈ ਸੂਬਾ ਸਰਕਾਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ।

  ਵਿਸ਼ਾਲ ਕੁਮਾਰ ਵੱਲੋਂ ਚੁੱਕਿਆ ਖੌਫ਼ਨਾਕ ਕਦਮ ਨੇ ਜਿੱਥੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉੱਥੇ ਹੀ ਪੰਜਾਬ ਸਰਕਾਰ ਵਲੋਂ ਕੀਤੇ ਘਰ-ਘਰ ਨੌਕਰੀ ਦੇ ਵਾਅਦਿਆਂ ਦੀ ਵੀ ਪੋਲ ਖੋਲ੍ਹ ਦਿੱਤੀ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦੇ ਕਦਮ ਨਾ ਚੁੱਕਣ ਅਤੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਨਾ ਕਰਨ ਅਤੇ ਪਿੱਛੇ ਆਪਣੇ ਪਰਿਵਾਰ ਨੂੰ ਇਸ ਤਰ੍ਹਾਂ ਰੁਲਣ ਲਈ ਮਜਬੂਰ ਨਾ ਕਰਨ ਕਿਉਂਕਿ ਬੁਢਾਪੇ ਵਿੱਚ ਸਿਰਫ਼ ਨੌਜਵਾਨ ਹੀ ਬੁੱਢੇ ਮਾਪਿਆਂ ਦਾ ਸਹਾਰਾ ਹੁੰਦੇ ਹਨ ਪਰ ਹੁਣ ਮਾਤਾ-ਪਿਤਾ ਕਿਸ ਦੇ ਸਹਾਰੇ ਜ਼ਿੰਦਗੀ ਬਤੀਤ ਕਰਨਗੇ ਇਹ ਸਵਾਲੀਆ ਚਿੰਨ੍ਹ ਸਰਕਾਰ ਤੇ ਖੜ੍ਹੇ ਹੋ ਰਹੇ ਹਨ।

  LEAVE A REPLY

  Please enter your comment!
  Please enter your name here