ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ

    0
    109

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ਼ ਲਈ ਪਾਏ ਯੋਗਦਾਨ ਅਤੇ ਸਮਾਜ ਦੀ ਸੇਵਾ ਕਰਨ ‘ਤੇ ਸਨਮਾਨਿਤ ਕੀਤਾ ਗਿਆ ਹੈ।

    ਬੀਬੀ ਜਗੀਰ ਕੌਰ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋੜਵੰਦਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਤਸ਼ਾਹਤ ਕਰਨ ਲਈ ਅਤੇ ਅਟੱਲ ਵਚਨਬੱਧਤਾ ਨੂੰ ਪ੍ਰਮਾਣਤ ਕਰਨ ਲਈ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਨੇ ਸਰਟੀਫ਼ਿਕੇਟ ਜਾਰੀ ਕਰਦਿਆਂ ਬੀਬੀ ਜਗੀਰ ਕੌਰ ਨੂੰ ਵਿਸ਼ੇਸ਼ਸਨਮਾਨਿਤ ਕੀਤਾ ਹੈ। ਜੋ ਮਨੁੱਖਤਾ ਦੇ ਦੁੱਖਾਂ ਨੂੰ ਘਟਾਉਣ ਲਈ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਸਮਾਜ ਦੀ ਸੇਵਾ ਕਰਨ ਦੀ ਵਚਨਬੱਧਤਾ ਹਨ।ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਇਲਾਜ਼ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।

    ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ), ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਅਤੇ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ, ਜਿੱਥੇ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

     

    LEAVE A REPLY

    Please enter your comment!
    Please enter your name here