ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਨੇ ਸਰਕਾਰ ਤੋਂ ਕੀਤੀ ਨੌਕਰੀ ਦੀ ਮੰਗ

  0
  87

  ਫ਼ਰੀਦਕੋਟ, ਜਨਗਾਥਾ ਟਾਇਮਜ਼: (ਰੁਪਿੰਦਰ)

  ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਦੀ ਪੋਲ ਖੋਲ੍ਹਦਿਆਂ ਫ਼ਰੀਦਕੋਟ ਅਤੇ ਅਲੱਗ ਅਲੱਗ ਪਿੰਡਾਂ ਨਾਲ ਸੰਬੰਧ ਰੱਖਦੇ ਬੇਰੁਜ਼ਗਾਰ ਟਾਈਪਿਸਟਾਂ ਨੇ ਕਿਹਾ ਪਿਛਲੇ ਪੰਜ ਸਾਲ ਤੋ ਅਸੀਂ ਸਟੈਨੋ ਦੀ ਤਿਆਰੀ ਕਰ ਰਹੇ ਹਾਂ ਤੇ ਉਨ੍ਹਾਂ ਨੇ ਕਿਹਾ ਖਾਲੀ ਪਈਆਂ ਸਟੈਨੋ ਦੀ ਪੋਸਟਾਂ ਨੂੰ ਜਲਦ ਭਰਿਆ ਜਾਵੇ।

  ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ ਕੀਤਾ ਗਿਆ ਤੇ ਉਨ੍ਹਾਂ ਨੇ ਕਿਹਾ 23 ਜੂਨ 2021 ਨੂੰ ਅਣਮਿੱਥੇ ਸਮੇਂ ਲਈ ਚੋਣ ਬੋਰਡ ਮੋਹਾਲੀ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਤੇ ਸੈਟਨੋ ਯੂਨੀਅਨ ਫ਼ਰੀਦਕੋਟ ਦੇ ਮਲਕੀਤ ਸਿੰਘ, ਜਸ਼ਨ, ਬਲਕਰਨ ਸਿੰਘ, ਸੁਖਜਿੰਦਰ ਸਿੰਘ, ਗੁਰਜੀਤ ਸਿੰਘ ਢਿੱਲੋਂ, ਸੁਨੀਲ ਸ਼ਰਮਾ, ਕੁਲਜੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ, ਜਗਸੀਰ ਅਰੌੜਾ, ਵੀਰਪਾਲ ਕੌਰ, ਖੁਸ਼ਪ੍ਰੀਤ ਕੌਰ, ਅਮਨਦੀਪ ਕੌਰ ਆਦਿ ਹਾਜਰ ਸਨ।

  LEAVE A REPLY

  Please enter your comment!
  Please enter your name here