ਬੈਂਕ ਦੇ ਵਾਹਨ ‘ਚੋਂ ਲੱਖਾਂ ਦੀ ਲੁੱਟ, ਮੋਟਰਸਾਈਕਲ ‘ਤੇ ਆਏ ਦੋ ਲੁਟੇਰੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ

  0
  48

  ਪਟਿਆਲਾ, ਜਨਗਾਥਾ ਟਾਇਮਜ਼: (ਰਵਿੰਦਰ)

  ਸਰਹਿੰਦ ਰੋਡ ਸਥਿਤ ਇਕ ਬੈਂਕ ਦੇ ਬਾਹਰ ਖੜ੍ਹੇ ਵਿਅਕਤੀ ਕੋਲੋਂ ਦੋ ਮੋਟਰਸਾਈਕਲ ਸਵਾਰਾਂ ਨੇ ਲੱਖਾਂ ਦੀ ਨਗਦੀ ਲੁੱਟ ਲਈ ਹੈ। ਇਸ ਲੁੱਟ ਦੌਰਾਨ ਮੋਟਰਸਾਈਕਲ ਸਵਾਰ ਦੋ ਲੁਟੇਰੇ ਵਿਅਕਤੀ ਨੂੰ ਜ਼ਖ਼ਮੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਵੱਖ-ਵੱਖ ਫਰਮਾਂ ਤੋਂ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਨਕਦੀ ਲੈ ਕੇ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਆਇਆ ਸੀ ਪਰ ਜਦੋਂ ਬੈਂਕ ਦੇ ਬਾਹਰ ਪੁੱਜਾ ਤਾਂ ਇੱਥੇ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਆਏ ਜਿਨ੍ਹਾਂ ਨੇ ਉਸ ਦੇ ਹੱਥ ਵਿਚ ਫੜਿਆ ਨੋਟਾਂ ਵਾਲਾ ਬੈਗ ਖੋਹ ਲਿਆ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  LEAVE A REPLY

  Please enter your comment!
  Please enter your name here