ਹੁਸ਼ਿਆਰਪੁਰ( ਰੁਪਿੰਦਰ ) ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਲਾਇਨਜ ਕਲੱਬ ਹੁਸ਼ਿਆਰਪੁਰ ਵਲੋਂ ਓਲਡ ਏਜ਼ ਹੋਮ ਅਤੇ ਚਿਲਡਰਨ ਹੋਮ, ਰਾਮ ਕਲੋਨੀ ਕੈਂਪ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਬਜੁਰਗਾਂ ਅਤੇ ਬੱਚਿਆਂ ਨਾਲ ਲੋਹੜੀ ਮਨਾਉਂਦੇ ਹੋਏ ਉਨ੍ਹਾਂ ਨਾਲ ਇਸ ਤਿਉਹਾਰ ਦੀ ਖੁਸ਼ੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਆਪਣੇ-ਆਪਣੇ ਘਰਾਂ ਵਿੱਚ ਮਨਾਉਣ ਦੇ ਨਾਲ-ਨਾਲ ਇਨ੍ਹਾਂ ਹੋਮਾਂ ਵਿੱਚ ਰਹਿ ਰਹੇ ਬਜੁਰਗਾਂ ਅਤੇ ਬੱਚਿਆਂ ਨਾਲ ਵੀ ਤਿਉਹਾਰ ਮਨਾਉਣੇ ਚਾਹੀਦੇ ਹਨ। ਇਸ ਮੌਕੇ ਬੱਚਿਆਂ ਵਲੋਂ ਲੋਹੜੀ ਦੇ ਗੀਤ ਵੀ ਗਾਏ ਗਏ। ਇਸ ਮੌਕੇ ‘ਤੇ ਸੁਪਰਡੈਂਟ ਸ਼੍ਰੀ ਨਰੇਸ਼ ਕੁਮਾਰ, ਲਾਇਨਜ ਕਲੱਬ ਹੁਸ਼ਿਆਰਪੁਰ ਦੇ ਪ੍ਰਧਾਨ ਸ਼੍ਰੀ ਜਗਦੀਸ਼ ਅਗਰਵਾਲ, ਸ਼੍ਰੀ ਰਾਜੇਸ਼ ਬਾਂਸਲ, ਸ਼੍ਰੀ ਐਸ. ਕੇ ਗੋਇਲ, ਸ਼੍ਰੀ ਵਿਨੋਦ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।