ਹੁਸ਼ਿਆਰਪੁਰ (ਜਨਗਾਥਾ ਟਾਈਮਜ਼) ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਜਨਵਰੀ 2020 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਰਦੂ ਦੀ ਕਲਾਸ 7 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
++