ਭਿਆਨਕ ਹਾਦਸਾ: ਟਰੱਕ-ਕਾਰ ਦੀ ਟੱਕਰ ‘ਚ ਇਕੋ ਪਰਿਵਾਰ ਦੇ 10 ਲੋਕਾਂ ਦੀ ਮੌਤ

    0
    56

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ ਆਪਸ ਵਿਚ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਇਕੋ ਪਰਿਵਾਰ ਨਾਲ ਸਬੰਧਤ ਸਨ।

    ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਕਿਸੇ ਤਰ੍ਹਾਂ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਢਲੀ ਜਾਂਚ ਦੌਰਾਨ ਸਾਰੇ 10 ਯਾਤਰੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।

    ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਇਕੋ ਪਰਿਵਾਰ ਦੇ ਸਾਰੇ ਮੈਂਬਰ ਸੂਰਤ ਦੇ ਭਾਵਨਗਰ ਵੱਲ ਜਾ ਰਹੇ ਸਨ। ਕਾਰ ਅਨੰਦ ਜ਼ਿਲ੍ਹੇ ਦੇ ਇੰਦਰਨਾਜ ਪਿੰਡ ਦੇ ਨਜ਼ਦੀਕ ਹੀ ਪਹੁੰਚੀ ਸੀ ਕਿ ਹਾਈਵੇਅ ‘ਤੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ ਅਤੇ ਕਾਰ ਵਿਚ ਸਵਾਰ ਸਾਰੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

    ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ, ਕਿਸੇ ਤਰ੍ਹਾਂ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

    LEAVE A REPLY

    Please enter your comment!
    Please enter your name here