ਮਾਹਿਲਪੁਰ (ਸੇਖੋਂ )- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕਾਲਜ ਦੇ ਸਰੀਰਕ ਸਿਖਿਆ ਵਿਭਾਗ ਵਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ 115ਵੇਂ ਜਨਮ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਦੇ ਦੌੜਾਕ ਲੜਕਿਆਂ ਨੇ ਪੰਜ ਕਿਲੋਮੀਟਰ ਅਤੇ ਲੜਕੀਆਂ ਨੇ ਤਿੰਨ ਕਿਲੋਮੀਟਰ ਦੌੜ ਵਿਚ ਹਿੱਸਾ ਲਿਆ। ਇਸ ਮੌਕੇ ਸਿਖ ਵਿਦਿਅਕ ਕੌਂਸਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ, ਪਿ੍ਰੰ. ਡਾ. ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਡਾ. ਰਾਜ ਕੁਮਾਰ ਵਲੋਂ ਇਨ੍ਹਾਂ ਦੌੜਾਕ ਵਿਦਿਆਰਥੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਪਿ੍ਰੰਸੀਪਲ ਪਰਵਿੰਦਰ ਸਿੰਘ ਨੇ ਮੇਜਰ ਧਿਆਨ ਚੰਦ ਵਲੋਂ ਹਾਕੀ ਦੇ ਖੇਤਰ ਵਿਚ ਘਾਲੀ ਘਾਲਣਾ ਤੋਂ ਵਿਦਿਆਰਥੀਆਂ ਨੂੰ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਰੀਰਕ ਸਿਖਿਆ ਵਿਭਾਗ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਕੈਪਸ਼ਨ- ਪੰਜ ਕਿਲੋਮੀਟਰ ਦੌੜ ਲਈ ਖਿਡਾਰੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਕਾਲਜ ਦੇ ਪ੍ਰਬੰਧਕ।