Jangatha / ਹੁਸ਼ਿਆਰਪੁਰ / ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ•ੇ ਵਿੱਚ 24 ਫ਼ਰਵਰੀ ਨੂੰ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 50 ਦੇ ਕਰੀਬ ਰੁਜ਼ਗਾਰ ਦਾਤਾ ਕੰਪਨੀਆਂ ਦੇ ਪੁੱਜਣ ਦੀ ਸੰਭਾਵਨਾ ਹੈ। ਉਨ•ਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ www.ghargharro੍ਰgar.punjab.gov.in (ਡਬਲਯੂ ਡਬਲਯੂ ਡਬਲਯੂ ਡਾਟ ਘਰ ਘਰ ਰੁਜ਼ਗਾਰ ਡਾਟ ਪੰਜਾਬ ਡਾਟ ਗੋਵ ਡਾਟ ਇਨ) ‘ਤੇ 18 ਫ਼ਰਵਰੀ ਤੱਕ ਆਪਣੇ ਬਿਨੈ ਪੱਤਰ ਆਨਲਾਈਨ ਭਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਆਤ ਬਾਹਰਾ ਕੈਂਪਸ ਵਿਖੇ ਲਗਾਇਆ ਜਾ ਰਿਹਾ ਇਹ ਰੁਜ਼ਗਾਰ ਮੇਲਾ ਆਖਰੀ ਸਾਲ ਵਿੱਚ ਪੜ• ਰਹੇ ਅਤੇ ਸਾਰੀਆਂ ਸ਼੍ਰੇਣੀਆਂ ਦੇ ਪਾਸ ਆਊਟ ਵਿਦਿਆਰਥੀਆਂ ਲਈ ਹੋਵੇਗਾ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ 20 ਫਰਵਰੀ ਤੋਂ 10 ਮਾਰਚ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ•ਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਦੀ ਇਸ ਲੜੀ ਵਿੱਚ ਜ਼ਿਲ•ਾ ਹੁਸ਼ਿਆਰਪੁਰ ਵਿੱਚ 27 ਫਰਵਰੀ ਅਤੇਂ 7 ਮਾਰਚ ਨੂੰ ਜ਼ਿਲ•ਾ ਪੱਧਰੀ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਹ ਦੋ ਜ਼ਿਲ•ਾ ਪੱਧਰੀ ਰੁਜ਼ਗਾਰ ਮੇਲੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਆਈ.ਟੀ.ਆਈ., ਜਲੰਧਰ ਰੋਡ) ਹੁਸ਼ਿਆਰਪੁਰ ਵਿਖੇ ਲਗਾਏ ਜਾਣਗੇ ਅਤੇ ਅਜਿਹਾ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ•ਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਨ•ਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ।