ਰੈਡ ਕਰਾਸ ਸੋਸਾਇਟੀ ਲਗਾ ਚੁੱਕੀ ਹੈ 13 ਸੈਨੇਟਰੀ ਨੈਪਕਿਨ ਮਸ਼ੀਨਾਂ : ਏ.ਡੀ.ਸੀ.ਕਲੇਰ

    0
    168

    ਹੁਸ਼ਿਆਰਪੁਰ (ਰੁਪਿੰਦਰ ) ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਾਲ 2018 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੀ ਸਹਾਇਤਾ ਨਾਲ 13 ਸੈਨੇਟਰੀ ਨੈਪਕਿਨ ਮਸ਼ੀਨਾਂ ਅਤੇ ਇੰਸੀਲੇਟਰ ਵੱਖ-ਵੱਖ ਸਕੂਲਾਂ, ਵਿਦਿਅਕ ਅਦਾਰਿਆਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਅੱਜ ਜ਼ਿਲ੍ਹਾ ਕਚਹਿਰੀ ਵਿਖੇ ਇਕ ਸੈਨੇਟਰੀ ਨੈਪਕਿਨ ਮਸ਼ੀਨ ਅਤੇ ਇੰਸੀਲੇਟਰ ਦੇ ਉਦਘਾਟਨ ਦੌਰਾਨ ਰੱਖੇ । ਇਸ ਦੌਰਾਨ ਉਨ੍ਹਾਂ ਨਾਲ ਸੀ.ਜੀ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
    ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਲਗਭਗ ਸਾਰੀਆਂ ਸਮਾਜ ਭਲਾਈ ਸਕੀਮਾਂ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਵਿਖੇ ਸੈਨੇਟਰੀ ਨੈਪਕਿਨ ਮਸ਼ੀਨ ਅਤੇ ਇੰਸੀਲੇਟਰ ਸਥਾਪਿਤ ਕੀਤਾ ਗਿਆ।
    ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਕਿਹਾ ਕਿ ਸੋਸਾਇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਜਿਥੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਵੱਖ-ਵੱਖ ਸਕੀਮਾਂ ਚਲਾ ਰਹੀ ਹੈ, ਉਥੇ ਹੀ ਔਰਤਾਂ ਦੀ ਸਹੂਲਤ ਲਈ ਵੱਖ-ਵੱਖ ਸਥਾਨਾਂ ‘ਤੇ ਸੈਨੇਟਰੀ ਨੈਪਕਿਨ ਮਸ਼ੀਨਾਂ ਸਥਾਪਿਤ ਕਰਵਾਈਆਂ ਜਾ ਰਹੀਆਂ ਹਨ।
    ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰਨੀ ਮੈਂਬਰ ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਵਿਨੋਦ ਓਹਰੀ, ਸ੍ਰੀਮਤੀ ਕਰਮਜੀਤ ਕੌਰ ਆਹਲੂਵਾਲੀਆ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੀ.ਐਸ. ਘੁੰਮਣ, ਵਾਈਸ ਪ੍ਰਧਾਨ ਸ੍ਰੀ ਗੋਬਿੰਦ ਜਸਵਾਲ, ਐਡਵੋਕੇਟ ਪੁਨਮ ਸ਼ਰਮਾ, ਐਡਵੋਕੇਟ ਗੁਰਪ੍ਰੀਤ ਕੌਰ ਤੋਂ ਇਲਾਵਾ ਐਡਵੋਕੇਟ ਅਤੇ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।

    LEAVE A REPLY

    Please enter your comment!
    Please enter your name here