ਲੁਧਿਆਣਾ ’ਚ ਅੱਧੀ ਰਾਤ ਨੂੰ ਸ਼ਰੇਆਮ ਚਲਾਈਆਂ ਗੋਲ਼ੀਆਂ

  0
  115

  ਲੁਧਿਆਣਾ, ਜਨਗਾਥਾ ਟਾਇਮਜ਼:(ਰਵਿੰਦਰ)

  ਲੁਧਿਆਣਾ ਵਿੱਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਇਲਾਕੇ ਵਿਚ ਰਹਿ ਰਹੇ ਲੋਕਾਂ ਵਿੱਚ ਰੋਸ ਅਤੇ ਸਹਿਮ ਪਾਇਆ ਜਾ ਰਿਹਾ ਹੈ। ਭਾਵੇਂ 6 ਜੂਨ ਘੱਲੂਘਾਰਾ ਦਿਵਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਵੱਡੀ ਨਾਕੇਬੰਦੀ ਕੀਤੀ ਜਾ ਰਹੀ ਹੈ ਪਰ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਇਸ ਗੱਲ ਤੋਂ ਪਤਾ ਚਲਦਾ ਹੈ ਤੇ ਇੱਕ ਰਾਤ ਪਹਿਲਾਂ ਜਵਾਹਰ ਨਗਰ ਕੈਂਪ ਵਿੱਚ ਗੋਲੀਬਾਰੀ ਹੁੰਦੀ ਹੈ ਅਤੇ ਕੱਲ ਰਾਤ ਵੀ ਲੁਧਿਆਣਾ ਦੀ ਘੋੜਾ ਕਲੌਨੀ ਵਿਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ।

  ਜਿਸ ਤੋਂ ਬਾਅਦ ਪੁਲਸ ਬੇਸ਼ੱਕ ਮਸਤਰਕ ਨਜ਼ਰ ਆਈ ਅਤੇ ਸੀਸੀਟੀਵੀ ਕੈਮਰੇ ਖੰਘਾਲੇ ਗਏ। ਇਸਦੇ ਸਬੰਧ ਵਿੱਚ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਕਰੀਬਨ ਰਾਤ ਸਾਢੇ 12 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਹਵਾਈ ਫਾਇਰ ਕੀਤੇ ਗਏ ਹਨ ਅਤੇ ਜਿਸ ਸੀਸੀਟੀਵੀ ਕੈਮਰੇ ਨੂੰ ਚੈੱਕ ਕੀਤਾ ਗਿਆ ਉਸ ਵਿੱਚ ਤਸਵੀਰਾਂ ਬੇਸ਼ਕ ਸਾਫ਼ ਨਹੀਂ ਆਈਆਂ ਪਰ ਹੋਰ ਸੀਸੀਟੀਵੀ ਕੈਮਰੇ ਚੈਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

  LEAVE A REPLY

  Please enter your comment!
  Please enter your name here