ਵਿਦਿਆਰਥੀਆਂ ਦੇ ਕੈਰੀਅਰ ਗਾਈਡੈਂਸ ‘ਚ ਸਹਾਇਕ ਸਿੱਧ ਹੋ ਰਿਹੈ ਜ਼ਿਲ੍ਹਾ ਰੋਜ਼ਗਾਰ ਬਿਉਰੋ ਦਫ਼ਤਰ : ਡਿਪਟੀ ਕਮਿਸ਼ਨਰ

  0
  188

  ਹੁਸ਼ਿਆਰਪੁਰ (ਰੁਪਿੰਦਰ ) ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਅਤਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦਫ਼ਤਰ ਨੌਜਵਾਨਾਂ ਲਈ ਕਾਫ਼ੀ ਸਹਾਇਕ ਸਿੱਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ ‘ਚ ਸਹਾਇਤਾ ਤੋਂ ਇਲਾਵਾ ਦਫ਼ਤਰ ਵਲੋਂ ਕੈਰੀਅਰ ਗਾਈਡੈਂਸ, ਕਾਊਂਸਲਿੰਗ, ਹੁਨਰ ਵਿਕਾਸ, ਉਦਮ ਆਦਿ ਬਾਰੇ ਵੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਇਥੇ 880 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਦੌਰਾ ਕਰਵਾ ਕੇ ਉਨ੍ਹਾਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਜਾਗਰੂਕ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਦੇ ਖੁੱਲ•ਣ ਨਾਲ ਨੌਜਵਾਨਾਂ ਨੂੰ ਯੋਗ ਅਗਵਾਈ ਮਿਲ ਰਹੀ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਰੋਜ਼ਾਨਾ ਜ਼ਿਲੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ, ਆਈ.ਟੀ.ਆਈਜ਼ ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀ ਇਸ ਦਫ਼ਤਰ ਦਾ ਦੌਰਾ ਕਰ ਰਹੇ ਹਨ, ਜਿਥੇ ਪੰਜਾਬ ਸਰਕਾਰ ਵਲੋਂ ਨਿਰਧਾਰਤ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ, ਸਵੈਰੋਜ਼ਗਾਰ ਅਤੇ ਟਰੇਨਿੰਗ ਆਦਿ ਸਬੰਧੀ ਜ਼ਿਲ੍ਹਾ ਰੋਜ਼ਗਾਰ ਬਿਉਰੋ ਵਲੋਂ ਦਿੱਤੀ ਜਾਣ ਵਾਲੀ ਸੁਵਿਧਾ ਤੋਂ ਜਾਣੂ ਹੋ ਸਕਣ।
  ਇਸੇ ਲੜੀ ਤਹਿਤ ਅੱਜ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਦੇ ਸਾਇੰਸ ਗਰੁੱਪ ਨਾਲ ਸਬੰਧਤ 40 ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਉਰੋ ਦਫ਼ਤਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਵਿਦਿਆਰਥਣਾਂ ਨੂੰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ੍ਰੀ ਬੇਅੰਤ ਸਿੰਘ ਨੇ 12ਵੀਂ ਤੋਂ ਬਾਅਦ ਅੱਗੇ ਕੀ ਕੀਤਾ ਜਾ ਸਕਦਾ ਹੈ, ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨਾਲ ਉਨ੍ਹਾਂ ਦੀ ਅਧਿਆਪਕਾ ਸ੍ਰੀਮਤੀ ਕੁਲਵਿੰਦਰ ਕੌਰ ਵੀ ਮੌਜੂਦ ਸਨ।

  LEAVE A REPLY

  Please enter your comment!
  Please enter your name here