ਸ਼ਰਮਨਾਕ ਕਾਰਾ : ਡੇਢ ਕਿੱਲੇ ਜ਼ਮੀਨੀ ਝਗੜੇ ਪਿੱਛੇ ਪਿਓ-ਪੁੱਤ ਦਾ ਕਤਲ

  0
  54

  ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

  ਪਾਤੜਾਂ : ਨਜ਼ਦੀਕੀ ਪਿੰਡ ਹਾਮਝੇੜੀ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਬੀਤੀ ਦੇਰ ਰਾਤ ਭਤੀਜੇ ਵੱਲੋਂ ਆਪਣੇ ਚਾਚੇ ਅਤੇ ਚਚੇਰੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖੌਫਨਾਕ ਘਟਨਾ ਵਾਪਰੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਪਾਤੜਾਂ ਭਰਪੂਰ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪਿੰਡ ਹਾਮਝੇੜੀ ਦੇ ਚੰਦ ਸਿੰਘ ਦੇ ਪਰਿਵਾਰ ਦਾ ਆਪਣੇ ਭਰਾ ਨਾਲ ਹੀ ਡੇਢ ਕਿੱਲੇ ਜ਼ਮੀਨ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਵਿਵਾਦ ਚਲ ਰਿਹਾ ਸੀ। ਇਸ ਦੌਰਾਨ ਚੰਦ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਚਾਨਕ ਗੋਲ਼ੀਆਂ ਚਲਾ ਕੇ ਬੀਤੀ ਰਾਤ ਦੱਸ ਵਜੇ ਦੇ ਕਰੀਬ ਚੰਦ ਸਿੰਘ ਦੇ ਭਰਾ ਬਲਵੀਰ ਸਿੰਘ ਅਤੇ ਉਸਦੇ ਪੁੱਤਰ ਨਿੱਕਾ ਸਿੰਘ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਤੜਾਂ ਪੁਲਿਸ ਵੱਲੋਂ ਵਾਰਦਾਤ ਸਬੰਧੀ ਕੇਸ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

  LEAVE A REPLY

  Please enter your comment!
  Please enter your name here